Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਉਗਰਾਹਾਂ ਵੱਲੋਂ ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਪੱਕੇ ਮੋਰਚੇ ਲਾ ਕੇ ਬਠਿੰਡਾ ਦੇ ਚਾਰ ਟੋਲ ਪਲਾਜੇ ਟੋਲ ਫਰੀ ਕੀਤੇ ਜਾਣਗੇ

22 Views

ਬਠਿੰਡਾ 16 ਅਕਤੂਬਰ :ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜਿਲ੍ਹਾ ਬਠਿੰਡਾ ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਜਿਲ੍ਹੇ ਦੇ ਚਾਰ ਬਠਿੰਡਾ ਮਲੋਟ ਰੋਡ ਤੇ ਟੋਲ ਪਲਾਜਾ ਬੱਲੂਆਣਾ, ਬਠਿੰਡਾ ਅੰਮਿ੍ਤਸਰ ਰੋਡ ਤੇ ਟੋਲ ਪਲਾਜਾ ਜੀਦਾ, ਬਠਿੰਡਾ ਬਰਨਾਲਾ ਰੋਡ ਤੇ ਟੋਲ ਪਲਾਜਾ ਲਹਿਰਾ ਬੇਗਾ ਅਤੇ ਰਾਮਾ ਰਾਮਪੁਰਾ ਰੋਡ ਤੇ ਟੋਲ ਪਲਾਜਾ ਸੇਖਪੁਰਾ ਟੋਲ ਫ੍ਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਜਥੇਬੰਦੀ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਦੇ ਫ਼ੈਸਲੇ ਅਨੁਸਾਰ 17 ਅਕਤੂਬਰ ਤੋਂ ਟੋਲ ਫਰੀ ਅਤੇ 18 ਅਕਤੂਬਰ ਤੋਂ ਆਪ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ।

ਇਹ ਵੀ ਪੜ੍ਹੋ: ਨਾਇਬ ਸਿੰਘ ਸੈਣੀ ਮੁੜ ਬਣਨਗੇ ਹਰਿਆਣਾ ਦੇ ਮੁੱਖ ਮੰਤਰੀ, ਵਿਧਾਇਕ ਦਲ ਦਾ ਨੇਤਾ ਚੁਣਿਆ

ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ ‘ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ,

ਇਹ ਵੀ ਪੜ੍ਹੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਜੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ। ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਦੀ ਤਿਆਰੀ ਲਈ ਜਿਲ੍ਹੇ ਦੀਆਂ ਵੱਖ ਵੱਖ ਟੀਮਾਂ ਵੱਲੋਂ ਗੱਡੀਆਂ ਤੇ ਸਪੀਕਰਾਂ ਰਾਹੀਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪਹੁੰਚਣ ਦਾ ਸੱਦਾ ਦਿੱਤਾ।

 

Related posts

ਕਿਸਾਨ ਯੂਨੀਅਨ ਨੇ ਵਿਚਕਾਰ ਪੈ ਕੇ ਟਰੱਕ ਆਪਰੇਟਰਾਂ ਦਾ ਮਸਲਾ ਹੱਲ ਕਰਵਾਇਆ

punjabusernewssite

ਖੇਤੀਬਾੜੀ ਵਿਭਾਗ ਨੇ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

punjabusernewssite

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਅੱਗੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ

punjabusernewssite