Punjabi Khabarsaar
ਚੰਡੀਗੜ੍ਹ

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 16 ਅਕਤੂਬਰ:ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਲਖਵਿੰਦਰ ਸਿੰਘ ਵਾਸੀ ਡਾਕਟਰ ਐਵੀਨਿਊ, ਜੀ.ਟੀ. ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਵੇਚੇ ਗਏ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 20,00,000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਉਕਤ ਪਟਵਾਰੀ ਦੇ ਸਾਥੀ ਜਰਨੈਲ ਸਿੰਘ, ਜੋ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ, ਨੇ ਪਟਵਾਰੀ ਨਾਲ ਗੱਲ ਕਰਕੇ 3,00,000 ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਮੁਲਜ਼ਮ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਰਿਸ਼ਵਤ ਲੈ ਚੁੱਕਾ ਸੀ।ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਟਰੈਪ ਲਗਾ ਕੇ ਮੁਲਜ਼ਮ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ।

 

Related posts

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

punjabusernewssite

ਅਮਨ ਅਰੋੜਾ ਵੱਲੋਂ ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਦੀ ਟੀਮ ਨਾਲ ਵਿਚਾਰ-ਵਟਾਂਦਰਾ

punjabusernewssite

ਪੂੰਛ ਹਮਲੇ ‘ਤੇ ਚੰਨੀ ਦਾ ਵਿਵਾਦਿਤ ਬਿਆਨ, ਪੰਜਾਬ ਭਾਜਪਾ ਪ੍ਰਧਾਨ ਨੇ ਮੁਆਫ਼ੀ ਮੰਗਣ ਦੀ ਕਹੀ ਗੱਲ

punjabusernewssite