ਕਿਸਾਨ ਮੋਰਚੇ ਦੇ ਸੱਦੇ ’ਤੇ ਉਗਰਾਹਾ ਗਰੁੱਪ ਨੇ ਥਾਂ-ਥਾਂ ਰੋਕੀਆਂ ਰੇਲਾਂ

Date:

spot_img

ਸੁਖਜਿੰਦਰ ਮਾਨ

ਬਠਿੰਡਾ, 18 ਅਕਤੂਬਰ: ਅੱਜ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ’ਚ ਤਿੰਨ ਥਾਵਾਂ ਉਪਰ ਰੇਲ ਗੱਡੀਆਂ ਰੋਕੀਆਂ ਗਈਆਂ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਬਠਿੰਡਾ – ਫਿਰੋਜ਼ਪੁਰ ਰੇਲਵੇ ਲਾਈਨ ’ਤੇ ਗੋਨਿਆਣਾ ਮੰਡੀ , ਗੁਰਪਾਲ ਸਿੰਘ ਦਿਓਣ ਅਤੇ ਜਸਪਾਲ ਸਿੰਘ ਕੋਠਾਗੁਰੂ ਦੀ ਅਗਵਾਈ ਵਿੱਚ ਬਠਿੰਡਾ – ਦਿੱਲੀ ਬਾਇਆ ਅੰਬਾਲਾ ਰੇਲਵੇ ਲਾਈਨ ’ਤੇ ਰਾਮਪੁਰਾ ਸ਼ਹਿਰ ਵਿਖੇ ਅਤੇ ਧਰਮਪਾਲ ਸਿੰਘ ਜੰਡੀਆਂ ਦੀ ਅਗਵਾਈ ਵਿੱਚ ਬਠਿੰਡਾ ਬੀਕਾਨੇਰ ਰੇਲਵੇ ਲਾਈਨ ’ਤੇ ਪਿੰਡ ਪਥਰਾਲਾ ਵਿਖੇ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਧਰਨਾ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਲਖਮੀਰਪੁਰ ਕਾਂਡ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਵਰਾਈ, ਖੇਤੀ ਵਿਰੋਧੀ ਨਵੇਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਭਾਰੀ ਜੁਰਮਾਨੇ ਅਤੇ ਸਜ਼ਾਵਾਂ ਦਾ ਕਾਨੂੰਨ ਰੱਦ ਕਰਵਾਉਣ , ਸਾਰੇ ਰਾਜਾਂ ਵਿੱਚ ਸਾਰੀਆਂ ਫਸਲਾਂ ਦੀ ਸਰਕਾਰ ਵੱਲੋਂ ਘੱਟੋ ਘੱਟ ਮਿੱਥੇ ਸਰਕਾਰੀ ਭਾਅ ਤੇ ਸਰਕਾਰੀ ਖਰੀਦ ਦੀ ਗਾਰੰਟੀ ਕਰਵਾਉਣ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਸਾਰੀਆਂ ਲੋੜੀਂਦੀਆਂ ਵਸਤਾਂ ਸਾਰੇ ਗਰੀਬਾਂ ਤਕ ਮੁਫ਼ਤ ਜਾਂ ਸਸਤੇ ਰੇਟਾਂ ’ਤੇ ਦੇਣ ਦੀ ਮੰਗ ਕੀਤੀ। ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਸਰਕਾਰ ’ਤੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਨਰਮਾ ਅਤੇ ਹੋਰ ਫਸਲਾਂ ਦੇ ਖਰਾਬੇ ਦਾ ਮੁਆਵਜਾ ਦੇਣ ਤੋਂ ਧਾਰੀ ਮੁਜਰਮਾਨਾ ਚੁੱਪ ਵਿਰੁਧ ਜਲਦੀ ਹੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਧਰਨਿਆਂ ਦੌਰਾਨ ਪਰਮਜੀਤ ਕੌਰ ਪਿੱਥੋ, ਮਾਲਣ ਕੌਰ ਕੋਠਾਗੁਰੂ ,ਕੁਲਵੰਤ ਸ਼ਰਮਾ ਡੀ ਟੀ ਐਫ ਦੇ ਆਗੂ ਮਾਸਟਰ ਜਸਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸਰਬਜੀਤ ਮੌੜ ਅਤੇ ਬਲਕਰਨ ਸਿੰਘ ਨੇ ਵੀ ਸੰਬੋਧਨ ਕੀਤਾ ।

LEAVE A REPLY

Please enter your comment!
Please enter your name here

spot_img

Share post:

Popular

More like this
Related

Maharaja Ranjit Singh ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

👉ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ...

हरियाणा लोकभवन में भव्य रूप से मनाया गया पश्चिम बंगाल स्थापना दिवस

👉पंजाब के राज्यपाल श्री गुलाब चंद कटारिया, हरियाणा के...