Punjabi Khabarsaar
ਬਠਿੰਡਾ

ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦਾ ਮੁੱਦਾ: ਪੰਥਕ ਜਥੇਬੰਦੀਆਂ ਨੇ ਸੱਦਿਆ ਇਕੱਠ

ਜਥੇਦਾਰਾਂ ਦੇ ਹੱਕ ਵਿੱਚ ਨਿਤਰਨ ਤੋਂ ਬਾਅਦ ਧਾਮੀ ਨੇ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨ ਦਾ ਦਿਵਾਇਆ ਭਰੋਸਾ
ਤਲਵੰਡੀ ਸਾਬੋ,17 ਅਕਤੂਬਰ: ਪਿਛਲੇ ਕੁਝ ਦਿਨਾਂ ਤੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਵਿਵਾਦਤ ਬਿਆਨਾਂ ਨੂੰ ਲੈ ਕੇ ਖੜੇ ਹੋਏ ਪੰਥਕ ਸੰਕਟ ਦੌਰਾਨ ਬੀਤੇ ਕੱਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਵੁਕ ਹੋ ਕੇ ਅਸਤੀਫਾ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਪੰਥਕ ਸਿਆਸਤ ਵਿੱਚ ਭੁਚਾਲ ਆਉਂਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਦੇ ਵਿੱਚ ਜਿੱਥੇ ਪਹਿਲੀ ਵਾਰ ਤਖਤ ਸਾਹਿਬਾਨ ਦੇ ਜਥੇਦਾਰ ਇੱਕਜੁੱਟ ਹੁੰਦੇ ਦਿਖਾਈ ਦੇ ਰਹੇ ਹਨ, ਉੱਥੇ ਦੂਜੇ ਪਾਸੇ ਪੰਥਕ ਜਥੇਬੰਦੀਆਂ ਨੇ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਡਟਣਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਅੱਜ ਇਹਨਾਂ ਪੰਥਕ ਜਥੇਬੰਦੀਆਂ ਵੱਲੋਂ ਦਮਦਮਾ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਸੱਦਿਆ ਗਿਆ ਹੈ ਜਿਸ ਦੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਜਾਵੇਗਾ ਅਤੇ ਨਾਲ ਹੀ ਉਹਨਾਂ ਨਾਲ ਇੱਕਜੁੱਟਤਾ ਪ੍ਰਗਟਾਈ ਜਾਏਗੀ।

ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ ਜਥੇਦਾਰ ਰਘਵੀਰ ਸਿੰਘ

ਉਧਰ ਬੀਤੀ ਦੇਰ ਰਾਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਖੁੱਲ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਬਿਆਨ ਸਾਹਮਣੇ ਆਇਆ ਹੈ ਜਿਸ ਦੇ ਵਿੱਚ ਉਹਨਾਂ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੰਘ ਸਾਹਿਬਾਨ ਦਾ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ। ਉਹਨਾਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਹੈ ਕਿ ਬੀਤੀ ਸ਼ਾਮ 5 ਵਜੇ ਦੇ ਕਰੀਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਉਹਨਾਂ ਨੂੰ ਮਿਲਿਆ ਹੈ ਹਾਲਾਂਕਿ ਇਸ ਅਸਤੀਫੇ ਨੂੰ ਸਵੀਕਾਰ ਕਰਨ ਜਾਂ ਰੱਦ ਕਰਨ ਬਾਰੇ ਉਹਨਾਂ ਕੋਈ ਟਿੱਪਣੀ ਨਹੀਂ ਕੀਤੀ ਪਰੰਤੂ ਇਹ ਅਪੀਲ ਜਰੂਰ ਕੀਤੀ ਕਿ ਸਿੰਘ ਸਾਹਿਬਾਨ ਵੀ ਆਪਣੀ ਮਰਿਆਦਾ ਦਾ ਖਿਆਲ ਰੱਖਦੇ ਹੋਏ ਕਿਸੇ ਵਾਧੂ ਵਿਵਾਦ ਦੇ ਵਿੱਚ ਨਾ ਪੈਣ।

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਸਤੀਫੇ ਸਬੰਧੀ ਸੋਸ਼ਲ ਮੀਡੀਆ ‘ਤੇ ਪਾਈ ਇੱਕ ਵੀਡੀਓ ਪੋਸਟ ਵਿੱਚ ਭਾਵਕ ਹੁੰਦਿਆਂ ਦਾਅਵਾ ਕੀਤਾ ਸੀ ਕਿ ਉਹਨਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਹਨਾਂ ਦੇ ਬੱਚਿਆਂ ਨੂੰ ਵੀ ਵਿੱਚ ਘਸੀਟਿਆ ਜਾ ਰਿਹਾ ਹੈ। ਇਸ ਦੇ ਲਈ ਉਨਾਂ ਵਿਰਸਾ ਸਿੰਘ ਵਲਟੋਹਾ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਇਸ ਦੇ ਸੋਸ਼ਲ ਮੀਡੀਆ ਵਿੰਗ ਨੂੰ ਜਿੰਮੇਵਾਰ ਠਹਿਰਾਇਆ ਹੈ। ਜਿਸ ਦੇ ਚਲਦੇ ਉਹਨਾਂ ਕਿਹਾ ਸੀ ਕਿ ਉਹ ਅਜਿਹੇ ਹਾਲਾਤਾਂ ਵਿਚ ਹੁਣ ਆਪਣੀ ਸੇਵਾ ਨੂੰ ਨਿਰੰਤਰ ਜਾਰੀ ਨਹੀਂ ਰੱਖ ਸਕਦੇ ਹਨ। ਗਿਆਨੀ ਹਰਪ੍ਰੀਤ ਸਿੰਘ ਦੀ ਇਸ ਭਾਵੁਕ ਅਪੀਲ ਤੋਂ ਬਾਅਦ ਪੰਥਕ ਜਥੇਬੰਦੀਆਂ ਵਿੱਚ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਦੇਸ਼ ਜਾਰੀ ਕਰਦਿਆਂ ਉਹਨਾਂ ਦਾ ਅਸਤੀਫਾ ਮਨਜ਼ੂਰ ਨਾ ਕਰਨ ਦੀ ਤਾਕੀਦ ਕੀਤੀ ਹੈ ਅਤੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਸਤੀਫਾ ਵਾਪਸ ਲੈਣ ਲਈ ਅਪੀਲ ਕੀਤੀ ਸੀ।

 

Related posts

ਵੱਡੀ ਖ਼ਬਰ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

punjabusernewssite

ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਦੂਜਾ ਸਪੈਸ਼ਲ ਕੈਂਪ 15 ਜਨਵਰੀ ਨੂੰ : ਡਿਪਟੀ ਕਮਿਸ਼ਨਰ

punjabusernewssite

ਭ੍ਰਿਸਟਾਚਾਰ ਦੇ ਕੇਸ ’ਚ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜਮਾਨਤ

punjabusernewssite