।ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ ਉਗਰਾਹਾਂ ਜਥੇਬੰਦੀ ਨੇ ਟੋਲ ਪਲਾਜ਼ਾ ਕੀਤੇ ਫਰੀ

Date:

spot_img

ਬਠਿੰਡਾ 17 ਅਕਤੂਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜਿਲ੍ਹਾ ਬਠਿੰਡਾ ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ ਅੱਜ ਤੋਂ ਜਿਲ੍ਹੇ ਦੇ ਚਾਰ ਬਠਿੰਡਾ ਮਲੋਟ ਰੋਡ ਤੇ ਟੋਲ ਪਲਾਜਾ ਬੱਲੂਆਣਾ, ਬਠਿੰਡਾ ਅੰਮਿ੍ਤਸਰ ਰੋਡ ਤੇ ਟੋਲ ਪਲਾਜਾ ਜੀਦਾ, ਬਠਿੰਡਾ ਬਰਨਾਲਾ ਰੋਡ ਤੇ ਟੋਲ ਪਲਾਜਾ ਲਹਿਰਾ ਬੇਗਾ ਅਤੇ ਰਾਮਾ ਰਾਮਪੁਰਾ ਰੋਡ ਤੇ ਟੋਲ ਪਲਾਜਾ ਸੇਖਪੁਰਾ ਟੋਲ ਫ੍ਰੀ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਪ੍ਰੈਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਅੱਜ ਟੋਲ ਫਰੀ ਅਤੇ ਕੱਲ ਤੋਂ ਆਪ ਪਾਰਟੀ ਦੇ ਵਿਧਾਇਕਾਂ ਜਗਰੂਪ ਸਿੰਘ ਸਹਿਰੀ ਬਠਿੰਡਾ, ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ,ਬਲਕਾਰ ਸਿੰਘ ਹਲਕਾ ਰਾਮਪੁਰਾ, ਸੁਖਵੀਰ ਸਿੰਘ ਮਾਈਸਰਖਾਨਾ ਹਲਕਾ ਮੌੜ, ਬਲਜਿੰਦਰ ਕੌਰ ਹਲਕਾ ਤਲਵੰਡੀ ਅਤੈ ਜਗਦੀਪ ਸਿੰਘ ਨਕਈ ਰਾਮਪੁਰਾ ਭਾਜਪਾ ਆਗੂ ਦੇ ਘਰਾਂ ਅੱਗੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ। ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਿੰਗਾਰਾ ਸਿੰਘ ਮਾਨ, ਜਗਦੇਵ ਸਿੰਘ ਜੋਗੇਵਾਲਾ,

ਇਹ ਵੀ ਪੜ੍ਹੋ: ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ

ਜਗਸੀਰ ਸਿੰਘ ਝੁੰਬਾ, ਹਰਿੰਦਰ ਬਿੰਦੂ, ਕਰਮਜੀਤ ਕੌਰ ਲਹਿਰਾ ਖਾਨਾ, ਮਾਲਣ ਕੌਰ ਕੋਠਾਗੁਰੂ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਮੰਗਾਂ ਬਾਰੇ ਦੱਸਿਆ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ ‘ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ

ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ । ਇਸ ਦੀ ਤਿਆਰੀ ਲਈ ਜਿਲ੍ਹੇ ਦੀਆਂ ਵੱਖ ਵੱਖ ਟੀਮਾਂ ਵੱਲੋਂ ਗੱਡੀਆਂ ਤੇ ਸਪੀਕਰਾਂ ਰਾਹੀਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪਹੁੰਚਣ । ਅੱਜ ਦੇ ਇਕੱਠਾਂ ਨੂੰ ਬਲਾਕਾਂ/ ਪਿੰਡਾਂ ਦੇ ਆਗੂਆਂ ਤੋਂ ਬਿਨਾਂ ਕ੍ਰਾਂਤੀਕਾਰੀ ਸਾਬਕਾ ਸੈਨਿਕ ਯੂਨੀਅਨ, ਡੀਟੀਐਫ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...