Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

33 Views

ਚੰਡੀਗੜ੍ਹ, 17 ਅਕਤੂਬਰ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

ਇਹ ਵੀ ਪੜ੍ਹੋ: ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ।

ਇਹ ਵੀ ਪੜ੍ਹੋ: ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ।ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।

 

Related posts

ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਨੂੰ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼

punjabusernewssite

ਅਕਾਲੀ ਦਲ ਨੇ ਗੁਰਦੁਆਰਾ ਕਮਿਸ਼ਨਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟ੍ਰੇਸ਼ਨ ਤਿੰਨ ਮਹੀਨੇ ਵਧਾਉਣ ਦੀ ਕੀਤੀ ਅਪੀਲ

punjabusernewssite

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

punjabusernewssite