Punjabi Khabarsaar
ਬਠਿੰਡਾ

ਵਲਟੋਹਾ ਵਿਵਾਦ: ਬਲਵਿੰਦਰ ਸਿੰਘ ਭੂੰਦੜ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਕੀਤਾ ਦਾਅਵਾ, ਹੁਣ ਤੱਕ ਦੀਆਂ ਭੁੱਲਾਂ ਲਈ ਅਸੀਂ ਮੰਗੀ ਹੈ ਖਿਮਾ ਜਾਚਨਾ
ਤਲਵੰਡੀ ਸਾਬੋ, 17 ਅਕਤੂਬਰ : ਪਿਛਲੇ ਦੋ ਤਿੰਨ ਦਿਨਾਂ ਤੋਂ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਵਿਵਾਦਤ ਬਿਆਨਾਂ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰਨਾਂ ਸਿੰਘ ਸਾਹਿਬਾਨ ਦੇ ਨਾਲ ਸ਼ੁਰੂ ਹੋਏ ਵਿਵਾਦ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਥੇ ਮੀਟਿੰਗ ਕੀਤੀ ਗਈ। ਹਾਲਾਂਕਿ ਉਹਨਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਅਤੇ ਹੋਰਨਾਂ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਆਗੂ ਵੀ ਵੱਡੀ ਗਿਣਤੀ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਆਏ ਹੋਏ ਸਨ। ਉਧਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੁਣ ਤੱਕ ਹੋਏ ਘਟਨਾ ਕਰਮ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਜਥੇਦਾਰਾਂ ਦਾ ਸਤਿਕਾਰ ਕਰਦਾ ਰਿਹਾ ਹੈ

ਇਹ ਵੀ ਪੜ੍ਹੋ: ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਦਾ ਮੁੱਦਾ: ਪੰਥਕ ਜਥੇਬੰਦੀਆਂ ਨੇ ਸੱਦਿਆ ਇਕੱਠ

ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਕਰਦਾ ਰਹੇਗਾ। ਵਿਰਸਾ ਸਿੰਘ ਵਲਟੋਹਾ ਅਤੇ ਹੋਰਨਾ ਅਕਾਲੀ ਆਗੂਆਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਦੀ ਨਿੰਦਾ ਕਰਦਿਆਂ ਉਹਨਾਂ ਇਸਦੇ ਲਈ ਅਕਾਲੀ ਦਲ ਵੱਲੋਂ ਖਿਮਾ ਜਾਚਨਾ ਕੀਤੇ ਜਾਣ ਬਾਰੇ ਵੀ ਦੱਸਿਆ। ਸ: ਭੂੰਦੜ ਨੇ ਕਿਹਾ ਕਿ ਹੁਣ ਵਲਟੋਹਾ ਦਾ ਅਕਾਲੀ ਦਲ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਜੇਕਰ ਅਕਾਲੀ ਦਲ ਦਾ ਕੋਈ ਵੀ ਹੋਰ ਆਗੂ ਕਿਸੇ ਵੀ ਤਰਹਾਂ ਦੀ ਵਿਵਾਦਪੂਰਨ ਟਿੱਪਣੀ ਕਰੇਗਾ ਤਾਂ ਉਸਦੇ ਵਿਰੁੱਧ ਤੁਰੰਤ ਸਖਤ ਕਾਰਵਾਈ ਕਰਦੇ ਹੋਏ ਉਸ ਨੂੰ ਵੀ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇੱਕ ਕਾਬਲ ਅਤੇ ਵਿਦਵਾਨ ਹਸਤੀ ਹਨ ਜਿਸ ਦੇ ਚਲਦੇ ਉਹ ਪੰਥ ਦੇ ਵਢੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੌਮ ਦੀ ਤਰੱਕੀ ਦੇ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ

ਗੌਰਤਲਬ ਹੈ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਦੁਖੀ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਬੀਤੀ ਸ਼ਾਮ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਉਹਨਾਂ ਦੇ ਅਸਤੀਫੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇੱਕ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕਰਨ ਅਤੇ ਨਾਲ ਹੀ ਚੇਤਾਵਨੀ ਭਰੇ ਲਹਿਜੇ ਵਿੱਚ ਇਹ ਵੀ ਐਲਾਨ ਕੀਤਾ ਸੀ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਸਮੂਹ ਤਖਤਾਂ ਦੇ ਜਥੇਦਾਰ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਲਈ ਮਜਬੂਰ ਹੋ ਜਾਣਗੇ ।ਜਿਸ ਤੋਂ ਬਾਅਦ ਅੱਜ ਸਵੇਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰਸ ਕਰਕੇ ਹਰਪ੍ਰੀਤ ਸਿੰਘ ਦਾ ਅਸਤੀਫਾ ਨਾ ਮਨਜ਼ੂਰ ਕਰਨ ਦਾ ਐਲਾਨ ਕੀਤਾ ਸੀ।

 

Related posts

ਦਲਿਤ ਮਸਲਿਆਂ ਨੂੰ ਵਿਚਾਰਨ ਲਈ 26 ਜਨਵਰੀ ਨੂੰ ਬਠਿੰਡਾ ਵਿਖੇ ਕਰਾਂਗੇ ਕਾਨਫ਼ਰੰਸ; ਗਹਿਰੀ

punjabusernewssite

ਤੇਲ ਦੀ ਕਿੱਲਤ: ਬਠਿੰਡਾ ਪੀਆਰਟੀਸੀ ਡਿੱਪੂ ਦੀਆਂ 50 ਫ਼ੀਸਦੀ ਬੱਸਾਂ ਨੂੰ ਲੱਗੀਆਂ ਬਰੇਕਾਂ

punjabusernewssite

ਐਸ.ਸੀ ਵਰਗ ਨੂੰ ਇਨਸਾਫ ਦਿਵਾਉਣਾ ਮੇਰਾ ਪਹਿਲਾ ਫਰਜ : ਪੂਨਮ ਕਾਂਗੜਾ

punjabusernewssite