Punjabi Khabarsaar
ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਇਕ ਵਾਰ ਫਿਰ ਅਕਾਲੀ ਦਲ ਬਾਦਲ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ, ਉਹ ਸਿਰਫ ਆਪਣੇ ਨਿੱਜੀ ਸਿਆਸੀ ਫਾਇਦੇ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੇ ਹਨ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 17 ਅਕਤੂਬਰ:ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘੁਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ, ਪਾਰਟੀ ਦੀ ਗਿਰਦੀ਼ ਰਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।

ਇਹ ਵੀ ਪੜ੍ਹੋ: ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਕੰਗ ਨੇ ਅੱਗੇ ਕਿਹਾ ਕਿ ਜਿਵੇਂ ਕਿ ਬਾਦਲ ਪਰਿਵਾਰ ਆਪਣੀ ਸਾਖ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਹਾਲੀਆ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤ ਕੇ, ਇਹ ਸਪੱਸ਼ਟ ਹੈ ਕਿ ਉਹਨਾਂ ਦੀਆਂ ਪੁਰਾਣੀਆਂ ਚਾਲਾਂ ਅਤੇ ਹੰਕਾਰ ਨੇ ਉਹਨਾਂ ਨੂੰ ਉਸੇ ਸਮਾਜ ਤੋਂ ਦੂਰ ਕਰ ਦਿੱਤਾ ਹੈ ਜਿਸਦੀ ਉਹ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ।ਕੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ,ਕਿਉਂਕਿ ਉਨ੍ਹਾਂ ਦੀ ਅਗਵਾਈ ਸਿੱਖ ਭਾਈਚਾਰੇ ਅਤੇ ਪੰਜਾਬ ਲਈ ਬਹੁਤ ਜ਼ਰੂਰੀ ਹੈ। ਆਪ ਲੋਕ ਸੇਵਾ ਲਈ ਵਿਸ਼ੇਸ਼ ਸਿਧਾਂਤਵਾਦੀ ਨੇਤਾਵਾਂ ਦਾ ਸਮਰਥਨ ਕਰਦੀ ਹੈ। ਕੰਗ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇੱਕ ਈਮਾਨਦਾਰ ਨੇਤਾ ਅਤੇ ਕਈ ਸਾਲਾਂ ਤੋਂ ਸਿੱਖ ਭਾਈਚਾਰੇ ਦੀ ਸੇਵਾ ਕਰ ਰਹੇ ਹਨ। ਸਾਡੀ ਕੌਮ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਦੀ ਲੋੜ ਹੈ

 

Related posts

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

punjabusernewssite

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

punjabusernewssite

ਮੰਡੀ ਬੋਰਡ ਦੀਆਂ ਸੰਪਤੀਆਂ ਦੀ ਸਹੀ ਵਰਤੋਂ ਕਰ ਮੰਡੀ ਬੋਰਡ ਦੀ ਆਮਦਨੀ ਵਿਚ ਕੀਤਾ ਜਾਵੇਗਾ ਵਾਧਾ: ਹਰਚੰਦ ਸਿੰਘ ਬਰਸਟ

punjabusernewssite