Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ: ਹਰਪਾਲ ਸਿੰਘ ਚੀਮਾ

23 Views

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਹੋਏ ਨਤਮਸਤਕ, ਸੰਗਤਾਂ ਨੂੰ ਮੁਬਾਰਕਬਾਦ ਕੀਤੀ ਭੇਟ
ਦਿੜ੍ਹਬਾ, 17 ਅਕਤੂਬਰ:ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ ।

ਇਹ ਵੀ ਪੜ੍ਹੋ:ਪਿੰਡ ਕੋਟੜਾ ਲਹਿਲ ਦੀ ਨਵੀਂ ਪੰਚਾਇਤ ਨੇ ਜਲ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨਾਲ ਕੀਤੀ ਮੁਲਾਕਾਤ

ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਦੇ ਅਧਿਕਾਰ ਉੱਤੇ ਜ਼ੋਰ ਦਿੱਤਾ, ਇਸ ਲਈ ਸਿੱਖਿਆ ਨੂੰ ਵੱਧ ਤੋਂ ਵੱਧ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਚਾਨਣ ਫੈਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਜੋਸ਼ੋ ਖਰੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਪ੍ਰਗਟ ਦਿਵਸ ਨੂੰ ਮਨਾ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਹਨਾਂ ਵੱਲੋਂ ਦਿੱਤਾ ਗਿਆ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ। ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਤਾਂ ਵੱਲੋ ਵੱਖ-ਵੱਖ ਪਿੰਡਾਂ ਵਿੱਚ ਸਨਮਾਨਿਤ ਵੀ ਕੀਤਾ ਗਿਆ।

 

Related posts

ਸੰਗਰੂਰ ਦੀ ਅਨਾਜ ਮੰਡੀ ’ਚ ਰੇਤਾ-ਬਜ਼ਰੀ ਵੇਚਣ ਵਾਲਿਆਂ ਨੇ ਸੁਪਰਵਾਈਜ਼ਰ ਦੀ ਕੀਤੀ ਕੁੱਟਮਾਰ

punjabusernewssite

ਆਪ ਨੂੰ ਸਖ਼ਤ ਮੁਕਾਬਲੇ ’ਚ ਹਰਾ ਕੇ ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਜਿਮਨੀ ਚੋਣ

punjabusernewssite

ਪਾਵਰਕੌਮ ਦੀਆਂ ਵੱਖ ਵੱਖ ਕਾਮਿਆਂ ਦੀਆਂ ਜਥੇਬੰਦੀ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਾਇਸ ’ਤੇ ਦਿੱਤਾ ਮੰਗ ਪੱਤਰ

punjabusernewssite