Punjabi Khabarsaar
ਬਠਿੰਡਾ

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ:ਸ਼ੌਕਤ ਅਹਿਮਦ ਪਰੇ

ਕਿਹਾ, ਵਿਕਾਸ ਕਾਰਜਾਂ ’ਚ ਦੇਰੀ ਤੇ ਢਿੱਲ-ਮੱਠ ਨਹੀਂ ਹੋਵੇਗੀ ਬਰਦਾਸ਼ਤ
ਬਠਿੰਡਾ, 18 ਅਕਤੂਬਰ:ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਬੈਠਕ ਦੌਰਾਨ ਦਿੱਤੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਸ਼ੁਰੂ ਹੋਣ ਵਾਲੇ ਨਵੇਂ ਵਿਕਾਸ ਕਾਰਜਾਂ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕਰਵਾਇਆ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਸੁਚਾਰੂ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ।ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਚ ਚੱਲ ਰਹੇ ਵਿਕਾਸ ਕਾਰਜਾਂ ਰਿੰਗ ਰੋਡ/ਲਿੰਕ ਸੜ੍ਹਕਾਂ/ਆਡੀਟੋਰੀਅਮ/ਲਾਇਬ੍ਰੇਰੀਆਂ/ਜਿੰਮਾ/ਸਕੂਲਾਂ/ਪਾਰਕਾਂ/ਪਟਵਾਰਖਾਨਾ/ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਬਣ ਰਹੇ ਕੁੜੀਆਂ ਦੇ ਹੋਸਟਲ ਆਦਿ ਕੰਮਾਂ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ, ਜੇਕਰ ਕੋਈ ਸਮੱਸਿਆ ਆਉਂਦੀ ਵੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ

ਅਤੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿਆਂ ਵਾਲੀਆਂ ਟਾਲਾਂ ਨੂੰ ਸਾਈਡ ਤੇ ਕਰਵਾਇਆ ਜਾਵੇ ਤਾਂ ਜੋ ਅਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਜੋਗਰ ਪਾਰਕ ਤੋਂ ਇਲਾਵਾ ਹੋਰਨਾਂ ਸਾਰੇ ਪਾਰਕਾਂ ਦੀ ਸਾਫ਼-ਸਫ਼ਾਈ ਰੱਖਣੀ ਲਾਜ਼ਮੀ ਬਣਾਈ ਜਾਵੇ ਅਤੇ ਜੇਕਰ ਇੱਥੇ ਕਿਸੇ-ਕਿਸਮ ਦਾ ਕੋਈ ਕੂੜਾ-ਕਰਕਟ ਹੈ ਤਾਂ ਉਸ ਨੂੰ ਤੁਰੰਤ ਹਟਾਇਆ ਜਾਵੇ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਆਰ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

Related posts

ਰੇਹੜੀ ਫੜ੍ਹੀ ਵਾਲਿਆਂ ਦੀ 100 ਫੀਸਦੀ ਫ਼ੀਸ ਹੋਵੇ ਮੁਆਫ਼: ਅਮਰਜੀਤ ਮਹਿਤਾ

punjabusernewssite

ਬਠਿੰਡਾ ਸਹਿਕਾਰੀ ਕੇਂਦਰੀ ਬੈਂਕ ਨੇ ਸਾਲ 2022-23 ਦੌਰਾਨ 6.29 ਕਰੋੜ ਰੁਪਏ ਦਾ ਓਪਰੇਟਿੰਗ ਮੁਨਾਫਾ ਕਮਾਇਆ

punjabusernewssite

ਬਲਬੀਰ ਸਿੰਘ ਮਲੂਕਾ ਪ੍ਰਧਾਨ ਅਤੇ ਲਾਲ ਸਿੰਘ ਜਨਰਲ ਸਕੱਤਰ ਚੁਣੇ

punjabusernewssite