Punjabi Khabarsaar
ਬਠਿੰਡਾ

ਨੰਬਰਦਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ : ਵਧੀਕ ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਨੰਬਰਦਾਰਾਂ ਨੇ ਚੁੱਕੀ ਸਹੁੰ
ਬਠਿੰਡਾ, 18 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਨੰਬਰਦਾਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਨੰਬਰਦਾਰਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਉਨ੍ਹਾ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਨੰਬਰਦਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਪ੍ਰਸ਼ਾਸ਼ਨ ਵਚਨਬੱਧ ਹੈ।

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਜਲਦ ਹੱਲ ਕੀਤਾ ਜਾਵੇਗਾ ਅਤੇ ਬਾਕੀ ਦੀਆਂ ਮੰਗਾਂ ਉਚ ਅਧਿਕਾਰੀਆਂ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ ਤਾਂ ਕਿ ਉਨ੍ਹਾਂ ਦੀ ਵੀ ਹੱਲ ਹੋ ਸਕੇ। ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਖਤਮ ਕਰਨ ਜਾਂ ਗੱਠਾਂ ਆਦਿ ਬਨਵਾਉਣ ਲਈ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਆਧੁਨਿਕ ਮਸ਼ੀਨਰੀ ਦਾ ਵੱਧ ਤੋਂ ਵੱਧ ਫ਼ਾਇਦਾ ਲਿਆ ਜਾਵੇ।

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਇਸ ਦੌਰਾਨ ਮੀਟਿੰਗ ਚ ਮੌਜੂਦ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਹੁੰ ਵੀ ਚੁਕਾਈ ਗਈ। ਸਹੁੰ ਚੁੱਕਣ ਉਪਰੰਤ ਨੰਬਰਦਾਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਅਤੇ ਹੁਣ ਵੀ ਉਹ ਪਰਾਲੀ ਨੂੰ ਨਹੀਂ ਸਾੜਨਗੇ। ਨੰਬਰਦਾਰਾਂ ਨੇ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿਚ ਹੀ ਵਾਹ ਕੇ ਇਸ ਦਾ ਨਿਪਟਾਰਾ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸਰਪ੍ਰਸਤ ਸ. ਬਲਜਿੰਦਰ ਸਿੰਘ ਕਿਲੀ, ਜ਼ਿਲ੍ਹਾ ਪ੍ਰਧਾਨ ਮੇਹਰਜੀਤ ਸਿੰਘ ਇੰਦਰ, ਸਕੱਤਰ ਜਨਰਲ ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਹਾਜ਼ਰ ਸਨ।

 

Related posts

ਸੁਲਤਾਨਪੁਰ ਲੋਧੀ ਦੇ ਗੁਰਦੁਆਰ ਸਾਹਿਬ ’ਤੇ ਹਮਲੇ ਦਾ ਸਿੱਖ ਸੰਗਤ ਦੇਵੇਗੀ ਮੂੰਹ ਤੋੜ ਜਵਾਬ: ਜੱਗਾ ਕਲਿਆਣ

punjabusernewssite

ਸ਼ਹੀਦ ਜਰਨੈਲ ਸਿੰਘ ਵੈਲਫ਼ੇਅਰ ਸੁਸਾਇਟੀ ਨੇ ਧੂਮਧਾਮ ਨਾਲ ਮਨਾਇਆ 74ਵਾਂ ਗਣਤੰਤਰ ਦਿਵਸ

punjabusernewssite

ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਲੱਡੂਆਂ ਨਾਲ ਤੋਲਿਆ

punjabusernewssite