Punjabi Khabarsaar
ਫ਼ਾਜ਼ਿਲਕਾ

ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਬੁੱਕ ਕਰਾਉਣ ਲਈ ਕਿਸਾਨ ਉੰਨਤ ਕਿਸਾਨ ਐਪ ਦਾ ਲਾਭ ਲੈਣ- ਡਿਪਟੀ ਕਮਿਸ਼ਨਰ

ਅਬੋਹਰ, 19 ਅਕਤੂਬਰ: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸ ਐਸ ਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਪਿੰਡ ਕਟੈਹਿੜਾ, ਨਿਹਾਲ ਖੇੜਾ, ਬੁਰਜ ਮੁਹਾਰ ਅਤੇ ਕਿਲਿਆਂਵਾਲੀ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉੱਨਤ ਕਿਸਾਨ ਮੋਬਾਇਲ ਐਪ ਬਣਾਈ ਗਈ ਹੈ। ਇਸ ਐਪ ਤੇ ਰਜਿਸਟਰ ਹੋ ਕੇ ਕਿਸਾਨ ਆਪਣੇ ਨੇੜੇ ਉਪਲਬਧ ਮਸ਼ੀਨਾਂ ਸਬੰਧੀ ਜਾਣਕਾਰੀ ਲੈਣ ਦੇ ਨਾਲ ਨਾਲ ਆਪਣੀ ਲੋੜ ਅਨੁਸਾਰ ਮਸ਼ੀਨਾਂ ਦੀ ਬੁਕਿੰਗ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ: ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

ਉਹਨਾਂ ਕਿਹਾ ਕਿ ਜਿੰਨਾ ਕਿਸਾਨਾਂ ਦਾ ਡਾਟਾ ਅਨਾਜ ਖਰੀਦ ਪੋਰਟਲ ਤੇ ਪਹਿਲਾਂ ਤੋਂ ਦਰਜ ਹੈ ਉਹ ਆਪਣੇ ਮੋਬਾਈਲ ਨੰਬਰ ਜਾਂ ਆਧਾਰ ਕਾਰਡ ਨਾਲ ਸਿੱਧੇ ਤੌਰ ਤੇ ਇਸ ਐਪ ਵਿੱਚ ਲੋਗਇਨ ਕਰ ਸਕਦੇ ਹਨ। ਜਦਕਿ ਜੇਕਰ ਕਿਸੇ ਕਿਸਾਨ ਦਾ ਪਹਿਲਾ ਤੋਂ ਲੋਗਿਨ ਨਾ ਹੋਵੇ ਤਾਂ ਉਹ ਪਹਿਲਾਂ ਅਨਾਜ ਖਰੀਦ ਪੋਰਟਲ ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਾ ਸਕਦਾ ਹੈ ਜਿਸ ਦਾ ਲਿੰਕ ਐਪ ਤੇ ਉੱਪਰ ਹੀ ਮਿਲ ਜਾਵੇਗਾ । ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਵਾਹ ਕੇ ਹੀ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ ਕਿਉਂਕਿ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਉਨਾਂ ਨੇ ਆਖਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੇ ਪੋਸ਼ਕ ਤੱਤ ਜਲ ਕੇ ਨਸ਼ਟ ਹੋ ਜਾਂਦੇ ਹਨ ਅਤੇ ਪ੍ਰਦੂਸ਼ਣ ਵੀ ਹੁੰਦਾ ਹੈ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਅਸੀਂ ਆਪਣੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖ ਸਕੀਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ ਡੀ ਐਮ ਅਬੋਹਰ ਕ੍ਰਿਸ਼ਨ ਪਾਲ ਰਾਜਪੂਤ, ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਬਲਾਕ ਖੇਤੀਬਾੜੀ ਅਫਸਰ ਪਰਵਿੰਦਰ ਸਿੰਘ ਧੰਜੂ ਸਮੇਤ ਵੱਖ ਵੱਖ ਪਿੰਡਾਂ ਦੇ ਨੋਡਲ ਅਤੇ ਕਲਸਟਰ ਅਫਸਰ ਵੀ ਹਾਜ਼ਰ ਸਨ।

 

Related posts

ਪਹਿਲੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਕੇ ਵਾਪਸ ਆਏ ਪਤੀ ਨੇ ਦੂਜੀ ਦਾ ਵੀ ਕੀਤਾ ਕਤਲ

punjabusernewssite

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ; ਚਾਰ ਵਿਅਕਤੀ ਕਾਬੂ

punjabusernewssite

ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਜਾਇਜਾ

punjabusernewssite