ਬਠਿੰਡਾ, 19 ਅਕਤੂਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜਿਲ੍ਹਾ ਬਠਿੰਡਾ ਵੱਲੋਂ ਝੋਨੇ ਦੀ ਪੂਰੀ ਸਰਕਾਰੀ ਖਰੀਦ ਕਰਵਾਉਣ ਅਤੇ ਚੁਕਾਈ ਲਈ ਜਿਲ੍ਹੇ ਦੇ ਚਾਰ ਬਠਿੰਡਾ ਮਲੋਟ ਰੋਡ ਤੇ ਟੋਲ ਪਲਾਜਾ ਬੱਲੂਆਣਾ, ਬਠਿੰਡਾ ਅੰਮਿਤਸਰ ਰੋਡ ਤੇ ਟੋਲ ਪਲਾਜਾ ਜੀਦਾ, ਬਠਿੰਡਾ ਬਰਨਾਲਾ ਰੋਡ ਤੇ ਟੋਲ ਪਲਾਜਾ ਲਹਿਰਾ ਬੇਗਾ ਅਤੇ ਰਾਮਾ ਰਾਮਪੁਰਾ ਰੋਡ ਤੇ ਟੋਲ ਪਲਾਜਾ ਸੇਖਪੁਰਾ ਟੋਲ ਫਰੀ ਕੀਤੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਦੇ ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ,ਬਲਕਾਰ ਸਿੰਘ ਹਲਕਾ ਰਾਮਪੁਰਾ, ਸੁਖਵੀਰ ਸਿੰਘ ਮਾਈਸਰਖਾਨਾ ਹਲਕਾ ਮੌੜ, ਬਲਜਿੰਦਰ ਕੌਰ ਹਲਕਾ ਤਲਵੰਡੀ ਅਤੇ ਜਗਦੀਪ ਸਿੰਘ ਨਕਈ ਰਾਮਪੁਰਾ ਭਾਜਪਾ ਆਗੂ ਦੇ ਘਰਾਂ ਅੱਗੇ ਮੋਰਚੇ ਦਿਨੇ ਰਾਤ ਜਾਰੀ ਹਨ ਜੋ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਰੱਖੇ ਜਾਣਗੇ।
ਇਹ ਵੀ ਪੜ੍ਹੋ: ਪਲੇਠੀ ਕੈਬਨਿਟ ਮੀਟਿੰਗ ’ਚ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜ਼ਾ ਦੇਣ ਦਾ ਮਤਾ ਪਾਸ
ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸਿੰਗਾਰਾ ਸਿੰਘ ਮਾਨ,ਹਰਜਿੰਦਰ ਸਿੰਘ ਬੱਗੀ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਹਰਿੰਦਰ ਬਿੰਦੂ, ਕਰਮਜੀਤ ਕੌਰ ਲਹਿਰਾ ਖਾਨਾ ਅਤੇ ਮਾਲਣ ਕੌਰ ਕੋਠਾਗੁਰੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਅਨਾਜ ਦੀ ਸਰਕਾਰੀ ਖਰੀਦ ਬੰਦ ਕਰਕੇ ਇਸ ਨੂੰ ਖੁੱਲੀ ਮੰਡੀ ਦੇ ਹਵਾਲੇ ਕਰਨ ਜਾ ਰਹੀ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਲੁੱਟ ਕੀਤੀ ਜਾ ਸਕੇ। ਸੰਨ 2000 ਵਿੱਚ ਵੀ ਸਰਕਾਰ ਨੇ ਝੋਨਾ ਚੱਕਣ ਤੋਂ ਜਵਾਬ ਦੇ ਦਿੱਤਾ ਸੀ ਜੋ ਕਿਸਾਨ ਜਥੇਬੰਦੀਆਂ ਦੁਆਰਾ ਕੀਤੇ ਸੰਘਰਸ਼ ਨੇ ਸਰਕਾਰ ਨੂੰ ਦਾਣਾ ਦਾਣਾ ਚੱਕਣ ਲਈ ਮਜਬੂਰ ਕੀਤਾ ਸੀ। ਉਸ ਤੋਂ ਬਾਅਦ ਹਰ ਸਾਲ ਕਦੇ ਡਿਸਕਲਰ ਦਾਣੇ, ਡੈਮੇਜ ਦਾਣੇ ਜਾਂ ਵੱਧ ਨਮੀ ਦਾ ਬਹਾਨਾ ਲਾ ਕੇ ਫਾਸਲ ਖਰੀਦਣ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ ਅਤੇ ਖਰੀਦ ਤੇ ਸ਼ਰਤਾਂ ਕਰੜੀਆਂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨਾਂ ਦੇ ਸੰਘਰਸ਼ ਦੁਆਰਾ ਹਰ ਸਾਲ ਸਰਕਾਰੀ ਖਰੀਦ ਤੇ ਫਸਲਾਂ ਵੇਚੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਤਨਖਾਹ ਸਕੇਲ ਲਾਗੂ ਕਰਵਾਉਣ ਨੂੰ ਲੈ ਕੇ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਦਾ ਸੰਘਰਸ਼ ਦੂਜੇ ਮਹੀਨੇ ’ਚ ਹੋਇਆ ਦਾਖਲ
ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ । ਅੱਜ ਦੇ ਇਕੱਠਾਂ ਵਿੱਚ ਕਿਸਾਨ ਆਗੂ ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਮਾਸਟਰ ਨਛੱਤਰ ਸਿੰਘ ਢੱਡੇ, ਬਲਦੇਵ ਸਿੰਘ ਚੌਕੇ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ ਗੁਰਪਾਲ ਸਿੰਘ ਦਿਓਣ, ਰਾਮ ਸਿੰਘ ਕੋਟ ਗੁਰੂ, ਹਰਪ੍ਰੀਤ ਸਿੰਘ ਕਾਲਾ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ ਅਤੇ ਗੁਰਮੇਲ ਸਿੰਘ ਰਾਮਗੜ ਭੂੰਦੜ ਵੀ ਸ਼ਾਮਿਲ ਸਨ।
Share the post "ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਤੀਜ਼ੇ ਦਿਨ ਟੋਲ ਪਲਾਜ਼ਿਆਂ ਅਤੇ ਆਪ ਵਿਧਾਇਕਾਂ ਦੇ ਘਰਾਂ ਅੱਗੇ ਧਰਨਾ ਜਾਰੀ"