Punjabi Khabarsaar
ਚੰਡੀਗੜ੍ਹ

ਨਗਰ ਨਿਗਮ ਤੇ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤੇ ਵੱਡੇ ਹੁਕਮ

ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨਰ ਨੂੰ ਚੋਣਾਂ ਲਈ 15 ਦਿਨਾਂ ਦੇ ਅੰਦਰ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ
ਚੰਡੀਗੜ੍ਹ, 19 ਅਕਤੂਬਰ: ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀਆਂ ਸੂਬੇ ਦੇ ਵੱਖ ਵੱਖ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਇਹਨਾਂ ਚੋਣਾਂ ਨੂੰ ਕਰਵਾਉਣ ਦੇ ਲਈ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕਰਨ ਦੇ ਸਬੰਧੀ ਵੱਖ-ਵੱਖ ਜਨਤਕ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਹੁਣ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ

ਇਹ ਵੀ ਪੜ੍ਹੋ: ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ 15 ਦਿਨਾਂ ਦੇ ਅੰਦਰ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਇਹਨਾਂ ਹੁਕਮਾਂ ਤੋਂ ਬਾਅਦ ਹੁਣ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਹੋਣ ਦੀ ਉਮੀਦ ਬੱਝ ਗਈ ਹੈ। ਇਸ ਤੋਂ ਪਹਿਲਾਂ ਪੰਚਾਇਤ ਚੋਣਾਂ ਸਬੰਧੀ ਵੀ ਉੱਚ ਅਦਾਲਤ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ। ਜਿਕਰਯੋਗ ਹੈ ਕਿ ਫਗਵਾੜਾ, ਜਲੰਧਰ,ਲੁਧਿਆਣਾ ,ਅੰਮ੍ਰਿਤਸਰ ਅਤੇ ਪਟਿਆਲਾ ਨਗਰ ਨਿਗਮਾਂ ਤੋਂ ਇਲਾਵਾ ਸੂਬੇ ਦੀਆਂ ਕਰੀਬ 42 ਨਗਰ ਕੌਂਸਲਾਂ ਦੀਆਂ ਚੋਣਾਂ ਬਕਾਇਆ ਹਨ।ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਇੱਕ ਮਹੱਤਵਪੂਰਨ ਹੋਰ ਵੀ ਗੱਲ ਕਹੀ ਹੈ ਕਿ ਇਹ ਚੋਣਾਂ ਪੁਰਾਣੀ ਵਾਰਡਬੰਦੀ ਦੇ ਆਧਾਰ ‘ਤੇ ਕਰਵਾਈਆਂ ਜਾਣ,ਜਿਸਦੇ ਚਲਦੇ ਹੁਣ ਇਹਨਾਂ ਚੋਣਾਂ ਲਈ ਕੋਈ ਨਵੀਂ ਵਾਰਡਬੰਦੀ ਨਹੀਂ ਕੀਤੀ ਜਾ ਸਕਦੀ ਹੈ।

 

Related posts

ਪੰਜਾਬ ਸਰਕਾਰ ਨੇ ਪਟਿਆਲਾ ਅਤੇ ਈਸਟ ਪੰਜਾਬ ਸਟੇਟ ਯੂਨੀਅਨ ਟਾਊਨਸਿਪ ਡਿਵੈਲਪਮੈਂਟ ਬੋਰਡ ਦਾ ਕੀਤਾ ਪੁਨਰਗਠਨ

punjabusernewssite

ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

punjabusernewssite

ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ

punjabusernewssite