Thursday, April 16, 2026
spot_img
spot_img

ਪੰਜਾਬ ਦੇ 20,000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ

Date:

spot_img

20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।ਸ: ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ,

ਇਹ ਵੀ ਪੜ੍ਹੋ: CM Bhagwant Mann ਭਲਕੇ ਅਧਿਆਪਕ-ਮਾਪੇ ਮਿਲਣੀ ਵਿੱਚ ਹੋਣਗੇ ਸ਼ਾਮਲ

ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਉਹਨਾ ਦੱਸਿਆਂ ਕਿ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ ਜਾਵੇਗਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਨਾਲ ਕੋਟਕਪੂਰਾ ਵਿੱਚ ਝੋਨੇ ਦੀ ਚੁਕਾਈ ਸ਼ੁਰੂ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ।ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ਮੈਗਾ ਪੀ.ਟੀ.ਐਮ. ਵਿੱਚ ਸਿਰਕਤ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ।

 

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...