ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਬਦੌਲਤ ਹੀ ਆਜ਼ਾਦ ਫ਼ਿਜ਼ਾ ਦਾ ਅਨੰਦ ਮਾਣ ਰਹੇ ਹਾਂ-ਐੱਸ.ਐੱਸ.ਪੀ. ਸੋਮਿਆ ਮਿਸ਼ਰਾ
ਫ਼ਿਰੋਜ਼ਪੁਰ 21 ਅਕਤੂਬਰ: ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਸ਼ਹੀਦੀ ਸਮਾਰਕ ‘ਤੇ ਪੁਲਿਸ, ਸਿਵਲ ਪ੍ਰਸ਼ਾਸਨ, ਜੁਡੀਸ਼ਰੀ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲ੍ਹ ਮਲਾਵਾਂ ਭੇਟ ਕਰਕੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਐੱਸ.ਪੀ ਸ੍ਰੀ. ਕਰਨ ਸ਼ਰਮਾ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਉਪਰੰਤ ਵਿਸ਼ੇਸ਼ ਤੌਰ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡੀ.ਆਈ.ਜੀ. ਸ. ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀਰਇੰਦਰ ਅਗਰਵਾਲ, ਐੱਸ.ਐੱਸ.ਪੀ. ਸ੍ਰੀਮਤੀ ਸੋਮਿਆ ਮਿਸ਼ਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਹੁਸ਼ਿਆਰਪੁਰ ’ਚ ਗੋ+ਲੀਆਂ ਮਾਰ ਕੇ ਪਿਊ-ਪੁੱਤ ਦਾ ਕਤਲ, ਪੁਰਾਣੀ ਰੰਜਿਸ਼ ਦਾ ਮਾਮਲਾ
ਸਮਾਗਮ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ. ਸ. ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਯਾਦ ਵਿਚ ਤੇ ਡਿਊਟੀ ਦੌਰਾਨ ਹੋਰ ਮਾਰੇ ਗਏ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਤਾਜਾ ਰੱਖਣ ਲਈ ਸਾਲ 1960 ਵਿਚ ਸਮੂਹ ਸਟੇਟਾਂ ਦੇ ਆਈ.ਜੀ.ਪੀਜ਼ ਦੀ ਕਾਨਫ਼ਰੰਸ ਵਿਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਹਰ ਸਾਲ ਸਾਰੇ ਦੇਸ਼ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਹੋਰ ਪੁਲਿਸ ਯੂਨਿਟਾਂ ਵਿਚ 21 ਅਕਤੂਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੁੱਲ 1784 ਪੁਲੀਸ ਅਧਿਕਾਰੀ/ਕਰਮਚਾਰੀ ਸ਼ਹੀਦ ਹੋਏ ਸਨ ਜਿਨ੍ਹਾਂ ਵਿਚ ਡੀ.ਆਈ.ਜੀ-2, ਐਸ.ਐਸ.ਪੀ-3, ਐਸ.ਪੀ-4, ਡੀ.ਐਸ.ਪੀ-12, ਇੰਸਪੈਕਟਰ-32, ਸਬ ਇੰਸਪੈਕਟਰ-61, ਅਸਿਸਟੈਂਟ ਸਬ-ਇੰਸਪੈਕਟਰ-111, ਹੌਲਦਾਰ-268, ਸਿਪਾਹੀ-817, ਹੋਮ ਗਾਰਡਜ਼ ਵਲੰਟੀਅਰ-294 ਅਤੇ ਐਸ.ਪੀ.ਓਜ਼-180 ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਦੇ ਹੋਏ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਸਨ।
ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 22 ਨੂੰ,ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਹੋ ਸਕਦਾ ਫੈਸਲਾ
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 43 ਕਰਮਚਾਰੀ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ ਜਿਨ੍ਹਾਂ ਵਿਚੋਂ ਸਬ ਇੰਸਪੈਕਟਰ-1, ਏ.ਐਸ.ਆਈਜ਼-4, ਐੱਚ.ਸੀਜ਼-10, ਸਿਪਾਹੀ-7, ਐੱਸ.ਪੀ.ਓਜ਼-5 ਅਤੇ ਪੀ.ਐੱਸ.ਜੀ-16 ਹਨ, ਜਿਨ੍ਹਾਂ ਨੂੰ ਅਸੀਂ ਕਦੇ ਵੀ ਨਹੀਂ ਭੁੱਲਾ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਤੇ ਪੂਰਾ ਮਾਨ ਹੈ ਅਤੇ ਸਦਾ ਰਹੇਗਾ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਸੋਮਿਆ ਮਿਸ਼ਰਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸਤਾਂ ਤੁਰੰਤ ਜਾਰੀ ਕੀਤੀਆਂ ਜਾਣ : ਡੀ ਟੀ ਐੱਫ
ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਬਦੌਲਤ ਹੀ ਅੱਜ ਅਸੀਂ ਸ਼ਾਂਤੀ ਤੇ ਅਮਨ ਚੈਨ ਦੀ ਜ਼ਿੰਦਗੀ ਬਤੀਤ ਕਰ ਰਹੇ ਤੇ ਆਜ਼ਾਦ ਫ਼ਿਜ਼ਾ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਹੋ ਜਿਹੇ ਸ਼ਹੀਦਾਂ ਤੇ ਮਾਣ ਹੈ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜੀ ਹੈ। ਇਸ ਤੋਂ ਪਹਿਲਾ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਸ੍ਰੀ. ਰਣਧੀਰ ਕੁਮਾਰ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ।ਸਟੇਜ ਸੰਚਾਲਨ ਦੀ ਭੂਮਿਕਾ ਲਖਵੀਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ!ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜ਼ਨ ਫਿਰੋਜ਼ਪੁਰ ਅਸੋਕ ਕੁਮਾਰ, ਪੀ.ਐੱਚ.ਜੀ ਕਮਾਂਡੈਂਟ ਰਾਜਿੰਦਰ ਕ੍ਰਿਸ਼ਨ ਅਤੇ ਐੱਸ.ਪੀ. ਨਵੀਨ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸਿਵਲ, ਹੋਮ ਗਾਰਡਜ਼, ਸ਼ਹੀਦਾਂ ਦੇ ਪਰਿਵਾਰ ਤੇ ਪੁਲੀਸ ਅਧਿਕਾਰੀ ਹਾਜ਼ਰ ਸਨ।
Share the post "ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਡੀ.ਆਈ.ਜੀ."