Punjabi Khabarsaar
ਸਿੱਖਿਆ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ “ਦੀਵਾਲੀ ਕਲਾ ਪ੍ਰਦਰਸ਼ਨੀ” ਦਾ ਆਯੋਜਨ

ਤਲਵੰਡੀ ਸਾਬੋ, 22 ਅਕਤੂਬਰ : ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਦਾ ਹਿੱਸਾ ਰਹੀਆਂ ਵਸਤਾਂ ਨੂੰ ਅਜੋਕੀ ਪੀੜ੍ਹੀ ਨਾਲ ਜਾਣ-ਪਹਿਚਾਣ ਤੇ ਵਿਦਿਆਰਥੀਆਂ ਦੇ ਹੁਨਰ ਨੂੰ ਹੁਲਾਰਾ ਦੇਣ ਲਈ ਡਾ. ਪੀਯੂਸ਼ ਵਰਮਾ, ਕਾਰਜਕਾਰੀ ਉੱਪ ਕੁਲਪਤੀ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨਿਰਦੇਸ਼ਕ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਦੀ ਦੇਖ ਰੇਖ ਹੇਠ ਸ਼ਾਨਦਾਰ ‘ਦੀਵਾਲੀ ਕਲਾ ਪ੍ਰਦਰਸ਼ਨੀ’ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਫੈਕਲਟੀ ਆਫ਼ ਲਾਅ, ਫੈਕਲਟੀ ਆਫ਼ ਫਾਰਮੈਸੀ, ਫੈਕਲਟੀ ਆਫ਼ ਕਾਮਰਸ ਐਂਡ ਮੈਨੇਜ਼ਮੈਂਟ ਅਤੇ ਫੈਕਲਟੀ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਕਰੋਸ਼ੀਏ ਦੇ ਬੁਣੇ ਰੁਮਾਲ, ਵੱਖ-ਵੱਖ ਤਰ੍ਹਾਂ ਦੇ ਰੰਗ ਵਿਰੰਗੇ ਦੀਵੇ, ਗੱਡੇ, ਚਰਖੇ, ਝੱਕਰੀ, ਸਜਾਵਟੀ ਗਮਲੇ, ਇੰਨੂੰ ਅਤੇ ਚਿੱਤਰਕਾਰੀ ਦੀ ਕਲਾ ਪ੍ਰਦਰਸ਼ਨੀ ਲਗਾਈ ਗਈ।

ਇਹ ਵੀ ਪੜ੍ਹੋ: ਹੁਣ ‘ਜੌਨੀ‘ ਬਾਬੇ ਨੂੰ ਮਿਲੀਆਂ ਧਮਕੀਆਂ, ਮਿਲੀ ਪੁਲਿਸ ਸੁਰੱਖਿਆ, ਦੇਖੋ ਵੀਡੀਓ

ਪ੍ਰਦਰਸ਼ਨੀ ਬਾਰੇ ਜਾਣਕਾਰੀ ਦਿੰਦਿਆਂ ਡਾ. ਕੌਰ ਨੇ ਕਿਹਾ ਕਿ ਆਧੁਨਿਕਤਾ ਦੀ ਅੰਨ੍ਹੀ ਦੋੜ ਵਿੱਚ ਸਾਡੀ ਨੌਜਵਾਨ ਪੀੜ੍ਹੀ ਪੰਜਾਬੀ ਅਮੀਰ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ। ਸਾਡੇ ਸੱਭਿਆਚਾਰ ਦਾ ਸ਼ਾਨਦਾਰ ਹਿੱਸਾ ਰਹੀਆਂ ਫੁਲਕਾਰੀ, ਬਾਘ, ਇੰਨੂੰ ਆਦਿ ਚੀਜ਼ਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਅਤੇ ਇਸ ਖੇਤਰ ਵਿੱਚ ਵਪਾਰ ਦੀਆਂ ਉੱਭਰ ਰਹੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਲਾ ਪ੍ਰਦਰਸ਼ਨੀ ਲਗਾਈ ਗਈ। ਜਿਸ ਨੂੰ ‘ਵਰਸਿਟੀ ਦੇ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਪ੍ਰਦਰਸ਼ਨੀ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਕਲਾ ਕ੍ਰਿਤੀਆਂ ਨੂੰ ਦਰਸ਼ਕਾਂ ਵੱਲੋਂ ਸ਼ਾਨਦਾਰ ਮੁੱਲ ਤੇ ਖਰੀਦਿਆ ਵੀ ਗਿਆ।ਇਸ ਮੌਕੇ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਵਿਦਿਆਰਥੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਦਾ ਕੰਮ ਕਰਦੀਆਂ ਹਨ।

 

Related posts

ਬਾਬਾ ਫ਼ਰੀਦ ਕਾਲਜ ਵੱਲੋਂ ਪ੍ਰੋਗਰਾਮਿੰਗ ਮੁਕਾਬਲਾ ਆਯੋਜਿਤ

punjabusernewssite

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ’ਚ ਮੁਲਾਜਮਾਂ ਨੇ ਸਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

punjabusernewssite

ਜੌਗ਼ਰਫ਼ੀ ਟੀਚਰਜ਼ ਯੂਨੀਅਨ ਦੇ ਆਗੂ ਸਿੱਖਿਆ ਮੰਤਰੀ ਨੂੰ ਮਿਲੇ

punjabusernewssite