ਅਜ਼ਾਦ ਚੋਣ ਲੜਣ ਦੀ ਚਰਚਾ
ਬਰਨਾਲਾ, 22 ਅਕਤੂਬਰ: ਪਿਛਲੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦੀ ਕੀਤੀ ਗਈ ਵੰਡ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਦੇ ਵਿੱਚ ਬਗਾਵਤ ਉੱਠ ਖੜੀ ਹੋਈ ਹੈ। ਪਾਰਟੀ ਦੇ ਪਿਛਲੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿਤਾ ਹੈ। ਉਹ ਪਾਰਟੀ ਵੱਲੋਂ ਬਰਨਾਲਾ ਹਲਕੇ ਤੋਂ ਮੀਤ ਹੇਅਰ ਦੇ ਨਜ਼ਦੀਕੀ ਮੰਨੇ ਜਾਂਦੇ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦੇਣ ਦਾ ਲਗਾਤਾਰ ਵਿਰੋਧ ਕਰ ਰਹੇ ਹਨ।ਚਰਚਾ ਮੁਤਾਬਕ ਬਾਠ ਇਹ ਉਪ ਚੋਣ ਆਜ਼ਾਦ ਉਮੀਦਵਾਰ ਵਜੋਂ ਲੜ ਸਕਦੇ ਹਨ। ਹਾਲਾਂਕਿ ਸਿਆਸੀ ਗਲਿਆਰਿਆਂ ਦੇ ਵਿੱਚ ਇਹ ਵੀ ਚਰਚਾ ਚੱਲ ਰਹੀ ਹੈ
ਇਹ ਵੀ ਪੜ੍ਹੋ: ਬੇਅਦਬੀ ਕਾਂਡ: ਡੇਰਾ ਮੁਖੀ ਰਾਮ ਰਹੀਮ ਵਿਰੁਧ ਤਿੰਨ ਕੇਸਾਂ ’ਚ ਚੱਲੇਗਾ ਮੁਕੱਦਮਾ, CM Mann ਨੇ ਦਿੱਤੀ ਮੰਨਜੂਰੀ
ਕਿ ਕੋਈ ਹੋਰ ਵੱਡੀ ਪਾਰਟੀ ਵੀ ਗੁਰਦੀਪ ਸਿੰਘ ਨੂੰ ਟਿਕਟ ਦੇ ਸਕਦੀ ਹੈ। ਗੌਰਤਲਬ ਹੈ ਕਿ ਬਰਨਾਲਾ ਹਲਕੇ ‘ਚ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਮੀਤ ਹੇਅਰ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਕਾਰਨ ਇਹ ਉਪ ਚੋਣ ਹੋਣ ਜਾ ਰਹੀ ਹੈ। ਹਾਲਾਂਕਿ ਪਹਿਲਾਂ ਇਸ ਹਲਕੇ ਤੋਂ ਦਲਵੀਰ ਸਿੰਘ ਗੋਲਡੀ ਨੂੰ ਵੀ ਟਿਕਟ ਦੇਣ ਦੀ ਚਰਚਾ ਚੱਲੀ ਸੀ ਪ੍ਰੰਤੂ ਮੀਤ ਹੇਅਰ ਆਪਣੇ ਨਜ਼ਦੀਕੀ ਨੂੰ ਟਿਕਟ ਦਿਵਾਉਣ ਵਿੱਚ ਸਫਲ ਰਹੇ ਹਨ। ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਦੀਆਂ ਉਪ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਸੂਬੇ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਤੇ ਅਪਰਾਧ ਮੁਕਤ ਮਾਹੌਲ ਦੇਣਾ ਸਰਕਾਰ ਦੀ ਪ੍ਰਾਥਮਿਕਤਾ: ਸ਼ਰੂਤੀ ਚੌਧਰੀ
ਬਰਨਾਲਾ ਤੋਂ ਇਲਾਵਾ ਚੱਬੇਵਾਲ ਤੋਂ ਵੀ ਪਾਰਟੀ ਵੱਲੋਂ ਮੌਜੂਦਾ ਐਮਪੀ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਡਾ ਇਸਾਨ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ। ਜਿਸ ਦਾ ਵੀ ਸਥਾਨਕ ਆਗੂ ਹਰਿਮੰਦਰ ਸਿੰਘ ਸੰਧੂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਗਿੱਦੜਬਾਹਾ ਹਲਕੇ ਤੋਂ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਆਪ ਵਿੱਚ ਆਏ ਡਿੰਪੀ ਢਿੱਲੋ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਹਲਕੇ ਤੋਂ ਟਿਕਟ ਲੈਣ ਦੇ ਚਾਹਵਾਨਾਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਪਿਰਤਪਾਲ ਸ਼ਰਮਾ ਵੀ ਦਾਅਵੇਦਾਰ ਬਣੇ ਹੋਏ ਸਨ। ਉਧਰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਤੋਂ ਪਾਰਟੀ ਨੇ ਪੁਰਾਣੇ ਆਗੂ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ।