Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਾਜ਼ਿਲਕਾ

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

41 Views

ਫ਼ਾਜਲਿਕਾ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮੁਕੱਦਮਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਸਨੀਕ ਧਰਮਜੀਤ ਸਿੰਘ ਬੇਦੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਭਾਜਪਾ ਵੱਲੋਂ ਪੰਜਾਬ ’ਚ ਜਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਬਤ ਹੋਈ ਕਿ ਉਕਤ ਮੁਲਜ਼ਮ ਨੇ ਬਿਨੈਕਾਰ ਸ਼ਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਜਮਾਂਬੰਦੀ ਦੀਆਂ ਨਕਲਾਂ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ 3,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕੀਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਉਕਤ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਜਾਂਚ ਤੋਂ ਬਾਅਦ ਉਕਤ ਦੋਸ਼ੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ-ਭਗਵੰਤ ਮਾਨ

punjabusernewssite

ਫ਼ਾਜਲਿਕਾ ’ਚ ਪੜਤਾਲ ਉਪਰੰਤ ਸਰਪੰਚੀ ਲਈ 2551ਅਤੇ ਪੰਚੀ ਲਈ 6583 ਉਮੀਦਵਾਰ ਮੈਦਾਨ ’ਚ: ਏ.ਡੀ.ਸੀ

punjabusernewssite

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

punjabusernewssite