Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

15 Views

ਖੇਤੀ ਮੰਤਰੀ ਨੇ ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ
ਐਸ.ਏ.ਐਸ.ਨਗਰ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ।

ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ

ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ 500 ਤੋਂ ਵੱਧ ਅਧਿਆਪਕਾਂ ਨੂੰ ਆਪਣੇ ਹੁਨਰ ਅਤੇ ਤਜਰਬੇ ਨੂੰ ਹੋਰ ਨਿਖ਼ਾਰਨ ਲਈ ਟਰੇਨਿੰਗ ਵਾਸਤੇ ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮਜ਼ ਵਿਖੇ ਭੇਜਿਆ ਹੈ ਤਾਂ ਜੋ ਉਹ ਉਥੋਂ ਦੇ ਸਿੱਖਿਆਂ ਢਾਂਚੇ ਬਾਰੇ ਜਾਣ ਕੇ ਸੂਬੇ ਦੇ ਵਿਦਿਆਰਥੀਆਂ ਨੂੰ ਵੀ ਉਸੇ ਤਰਜ਼ ‘ਤੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਉਨਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਡੇ ਟੀਚਿਆਂ ਦੀ ਪ੍ਰਾਪਤੀ ਵਾਸਤੇ ਤਿਆਰ ਕਰਨ ਲਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਮਿਹਨਤ ਅਤੇ ਲਗਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਕੂਲ ਦਾ ਦੌਰਾ ਕਰਨ ਦੇ ਨਾਲ-ਨਾਲ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਾਫ਼-ਸਫ਼ਾਈ ਦਾ ਨਿਰੀਖਣ ਵੀ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗਿੰਨੀ ਦੁੱਗਲ ਵੀ ਮੌਜੂਦ ਸਨ, ਨੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਬਾਰੇ ਫੀਡਬੈਕ ਲਈ।

 

Related posts

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

punjabusernewssite

ਵਿਜੀਲੈਂਸ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਹੌਲਦਾਰ ਗ੍ਰਿਫਤਾਰ

punjabusernewssite

ਪੁਲਿਸ ਤੇ ਪੱਤਰਕਾਰਾਂ ਦਾ ਚਹੇਤਾ ‘ਕਲੌਨੀਨਾਈਜ਼ਰ’ ਹਾਈਕੋਰਟ ਦੀ ਘੁਰਕੀ ਤੋਂ ਬਾਅਦ ਗ੍ਰਿਫਤਾਰ

punjabusernewssite