Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣੇ: ਹਰਦੀਪ ਸਿੰਘ ਮੁੰਡੀਆ

11 Views

ਕੈਬਨਿਟ ਮੰਤਰੀ ਮੁੰਡੀਆ ਨੇ ਸਕੂਲ ਆਫ਼ ਐਮੀਨੈਂਸ ਡੇਰਾਬਸੀ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ
ਡੇਰਾਬਸੀ, 22 ਅਕਤੂਬਰ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਤੇ ਪਿਛਲੇ ਢਾਈ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਨਾਲ ਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣ ਗਏ। ਇਹ ਗੱਲ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਸਕੂਲ ਆਫ਼ ਐਮੀਨੈਂਸ ਡੇਰਾਬਸੀ ਵਿਖੇ ਮਾਪੇ/ਅਧਿਆਪਕ ਮਿਲਣੀ ਦੌਰਾਨ ਕਹੀ। ਕੈਬਨਿਟ ਮੰਤਰੀ ਸ ਮੁੰਡੀਆ ਨੇ ਕਿਹਾ ਕਿ ਸਰਕਾਰ ਵੱਲੋਂ ਅੱਜ ਸੂਬੇ ਭਰ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਜੀ ਮਾਪੇ/ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰ ਰਹੇ ਹਨ। ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ: ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ

ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਬਾਰੇ ਫੀਡਬੈਕ ਹਾਸਲ ਕਰ ਰਹੇ ਹਨ। ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ। ਸ ਮੁੰਡੀਆ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੈਡੀਕਲ ਤੇ ਕਾਮਰਸ ਦੇ ਕਲਾਸ ਰੂਮ ਵਿੱਚ ਜਾ ਕੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਦਿਆਰਥਣ ਅਨਾਮਿਕਾ ਤੇ ਅੰਜਲੀ ਅਤੇ ਮਾਪਿਆਂ ਵਿੱਚੋਂ ਸੁਧੀਰ ਕੁਮਾਰ ਤੇ ਬਬੀਤਾ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਿਲਣੀ ਨਾਲ ਮਾਪਿਆਂ ਨੂੰ ਅਧਿਆਪਕ ਨਾਲ ਸਿੱਧਾ ਰਾਬਤਾ ਕਾਇਮ ਕਰਨ ਵਿੱਚ ਮੱਦਦ ਮਿਲੇਗੀ।ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਖੁਦ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਹਨ ਅਤੇ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਸਕੂਲ ਆਫ ਐਮੀਂਨੈਂਸ ਬਣਾ ਦਿੱਤਾ ਹੈ ਜੋ ਹਲਕੇ ਲਈ ਤੋਹਫ਼ਾ ਹੈ। ਇੱਥੇ 1260 ਵਿਦਿਆਰਥੀ ਪੜ੍ਹਦੇ ਹਨ ਅਤੇ ਸਾਇੰਸ, ਕਾਮਰਸ, ਵੋਕੇਸ਼ਨਲ ਤੇ ਆਰਟਸ ਸਭ ਵਿਸ਼ੇ ਪੜ੍ਹਾਏ ਜਾਂਦੇ ਹਨ।

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ

ਇਸ ਮੌਕੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਆਪਣੇ ਹੱਥੀਂ ਬਣਾਈ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਅਤੇ ਸਾਇੰਸ ਦੀ ਵਿਦਿਆਰਥਣ ਤਮੰਨਾ ਵੱਲੋਂ ਕੈਬਨਿਟ ਮੰਤਰੀ ਸ ਮੁੰਡੀਆ ਦੀ ਬਣਾਈ ਤਸਵੀਰ ਵੀ ਭੇਂਟ ਕੀਤੀ ਗਈ। ਸਕੂਲ ਵਿੱਚ ਇੱਕ ਸੈਲਫੀ ਪੁਆਇੰਟ ਵੀ ਬਣਾਇਆ ਗਿਆ ਜਿੱਥੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਨੇ ਤਸਵੀਰ ਵੀ ਖਿਚਵਾਈ। ਸਕੂਲ ਦੀ ਪ੍ਰਿੰਸੀਪਲ ਅਲਕਾ ਮੌਂਗਾ ਨੇ ਸਕੂਲ ਅੰਦਰ ਵਿਦਿਆਰਥੀਆਂ ਵੱਲੋਂ ਆਪਣੇ ਹੱਥੀਂ ਤਿਆਰ ਵਸਤਾਂ ਦੀ ਪ੍ਰਦਰਸ਼ਨੀ ਕੈਬਨਿਟ ਮੰਤਰੀ ਨੂੰ ਦਿਖਾਉਂਦਿਆਂ ਦੱਸਿਆ ਕਿ ਵਿਦਿਆਰਥੀ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।

 

Related posts

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਅਫ਼ਸਰ

punjabusernewssite

ਡੇਰਾ ਬੱਸੀ ਤੋਂ ਭੱਜੇ 7 ਬੱਚਿਆਂ ਵਿਚੋਂ 2 ਦਿੱਲੀ ਤੋਂ ਬਰਾਮਦ

punjabusernewssite

ਸੂਬੇ ਦੇ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਲਈ ‘ਮੇਰਾ ਸ਼ਹਿਰ-ਮੇਰਾ ਮਾਨ‘ ਮੁਹਿੰਮ ਦੀ ਸੁਰੂਆਤ

punjabusernewssite