Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ
ਚੰਡੀਗੜ੍ਹ, 22 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਪੰਦਰਵਾੜਾ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ।ਡਾ. ਰਵਜੋਤ ਸਿੰਘ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ, ‘’ਤੁਸੀਂ ਸਾਰੇ ਸਾਡੇ ਪਰਿਵਾਰ ਦਾ ਹਿੱਸਾ ਹੋ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ।’’ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ।

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਤੀ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਪੰਦਰਵਾੜਾ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਤੁਹਾਡੇ ਮੋਢਿਆਂ ਤੇ ਹੈ। ਇਸ ਕੰਮ ਲਈ ਸਾਰਾ ਸਥਾਨਕ ਸਰਕਾਰਾਂ ਵਿਭਾਗ ਅਤੇ ਫੀਲਡ ਵਿੱਚ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫਸਰਾਂ ਦਾ ਪੂਰਾ ਸਹਿਯੋਗ ਆਪ ਨੂੰ ਮਿਲੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਇਸ ਲਈ ਸਵੱਛਤਾ ਪੰਦਰਵਾੜੇ ਮੁਹਿੰਮ ਵਿੱਚ ਜਿੱਥੇ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੁਲੀਅਤ ਯਕੀਨੀ ਬਣਾਈ ਜਾਵੇ, ਉਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਪੰਦਰਵਾੜੇ ਵਿੱਚ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ।ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਸਾਫ ਸਫਾਈ ਦਾ ਕੰਮ ਵਿੱਚ ਲਗਨ ਅਤੇ ਪੂਰੀ ਤਨਦੇਹੀ ਨਾਲ ਕੀਤਾ ਜਾਵੇ।

 

Related posts

ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ

punjabusernewssite

ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

punjabusernewssite

ਨਸ਼ਿਆਂ ਵਿਰੁੱਧ ਜੰਗ: ਇੱਕ ਹਫ਼ਤੇ ਵਿੱਚ 5.56 ਕਿਲੋ ਹੈਰੋਇਨ, 21.52 ਕਿਲੋ ਅਫੀਮ, 5 ਕਿਲੋ ਗਾਂਜਾ, 8.92 ਲੱਖ ਰੁਪਏ ਡਰੱਗ ਮਨੀ ਸਮੇਤ 392 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ

punjabusernewssite