ਪਠਾਨਕੋਟ, 22 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਵਿੱਚ ਸਮੁੱਚੇ ਪੰਜਾਬ ਅੰਦਰ ਸਾਰੇ ਸਰਕਾਰੀ ਸਕੂਲਾਂ ਅੰਦਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਹੈ ਜਿਸ ਅਧੀਨ ਪੰਜਾਬ ਦੇ ਕੋਨੇ ਕੋਨੇ ਦੇ ਅੰਦਰ ਚਾਹੇ ਉਹ ਪ੍ਰਾਇਮਰੀ ਸਕੂਲ ਨੇ, ਹਾਈ ਸਕੂਲ ਨੇ ਜਾਂ ਸੀਨੀਅਰ ਸੈਕੰਡਰੀ ਸਕੂਲ ਹਨ ਉਨ੍ਹਾਂ ਸਾਰੇ ਸਕੂਲਾਂ ਅੰਦਰ ਅੱਜ ਵੱਡੇ ਸਮਾਰੋਹ ਆਯੋਜਿਤ ਕੀਤੇ ਗਏ ਹਨ।ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਅੰਦਰ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀ.ਟੀ.ਐਮ. ਸਮਾਰੋਹ ਦੋਰਾਨ ਸਕੂਲ ਆਫ ਐਮੀਨੈਂਸ (ਲਮੀਣੀ) ਪਠਾਨਕੋਟ ਅਤੇ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਰੋਟ ਜੈਮਲ ਸਿੰਘ ਦਾ ਦੌਰਾ ਕਰਨ ਮਗਰੋਂ ਕੀਤਾ। ਇਸ ਮੋਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਗੁਪਤਾ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਪਠਾਨਕੋਟ, ਜਰਨਲ ਸਕੱਤਰ ਸੌਰਭ ਬਹਿਲ, ਸਤੀਸ਼ ਮਹਿੰਦਰੂ ਚੇਅਰਮੈਨ ਦ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ,
ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ
ਰੇਖਾ ਮਣੀ ਸ਼ਰਮਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਐਡਵੋਕੇਟ ਰਮੇਸ਼ ਕੁਮਾਰ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਬੱਬਲੀ ਕੁਮਾਰ ਬੱਬੀ ਬਲਾਕ ਪ੍ਰਧਾਨ, ਮਾਸਟਰ ਤਰਸੇਮ ਚੰਦ, ਸੰਦੀਪ ਮਹਾਜਨ, ਕਰਮਚੰਦ, ਮਨੀ ਮਹਾਜਨ, ਰੂੁਬਲ ਗੁਪਤਾ, ਅਨੁ ਸਰਮਾ ਅਤੇ ਦੇਵ ਰਾਜ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਗਵਾਈ ਵਿੱਚ ਅੱਜ ਸਾਰੇ ਪੰਜਾਬ ਅੰਦਰ ਸਾਰੇ ਮੰਤਰੀ ਸਾਹਿਬਾਨ, ਵਿਧਾਇਕ ਅਤੇ ਹੋਰ ਜਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਇਨ੍ਹਾਂ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਪਹੁੰਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵੀ ਪਠਾਨਕੋਟ ਅਤੇ ਨਰੋਟ ਜੈਮਲ ਸਿੰਘ ਦੇ ਇੱਕ ਇੱਕ ਸਕੂਲ ਦਾ ਦੋਰਾ ਕੀਤਾ ਗਿਆ ਹੈ। ਇਸ ਦੌਰਾਨ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲਣ ਦਾ ਮੌਕਾ ਮਿਲਿਆ ਜਿਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ਤੇ ਪੂਰੀ ਤਸੱਲੀ ਪ੍ਰਗਟ ਕੀਤੀ ਹੈ।
ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ
ਇਸ ਦੌਰਾਨ ਸਕੂਲਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਨ ਦਾ ਮੌਕਾ ਮਿਲਿਆ ਅਤੇ ਵਿਦਿਆਰਥੀਆਂ ਵੱਲੋਂ ਵੀ ਸਕੂਲਾਂ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਪ੍ਰਣਾਲੀ ਦੀ ਪ੍ਰਸੰਸਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੀ ਸ਼ਖਸੀਅਤ ਦੇ ਵਿਕਾਸ ਲਈ ਚਾਹੇ ਉਹ ਸਿੱਖਿਆ ਦਾ ਖੇਤਰ ਹੋਵੇ, ਖੇਡਾਂ ਦਾ ਖੇਤਰ ਹੋਵੇ ਨਵੇਂ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਰੋਟ ਜੈਮਲ ਸਿੰਘ ਸਕੂਲ ਦੀ ਕਾਇਆ ਕਲਪ ਲਈ ਸਰਕਾਰ ਵੱਲੋਂ 62 ਲੱਖ ਰੁਪਏ ਦਿੱਤੇ ਗਏ ਹਨ ਅਤੇ ਕਰੀਬ ਇੱਥ ਕਰੋੜ ਰੁਪਏ ਹੋਰ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਹਰੇਕ ਖੇਤਰ ਅੰਦਰ ਤਰੱਕੀ ਦੀ ਰਾਹ ਉੱਤੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵੀ ਅਜਿਹੇ ਸਮਾਰੋਹ ਜਾਰੀ ਰਹਿਣਗੇ ਤਾਂ ਜੋ ਸਿੱਖਿਆ ਦੇ ਖੇਤਰ ਅੰਦਰ ਹੋਰ ਵੀ ਸੁਧਾਰ ਕੀਤਾ ਜਾਵੇ।
Share the post "ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ"