ਅਕਾਲੀ ਦਲ ਕੋਰ ਕਮੇਟੀ ਮੀਟਿੰਗ: ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਮਜੀਠਿਆ

Date:

spot_img

ਚੰਡੀਗੜ੍ਹ, 22 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਵਿਚ ਝੋਨੇ ਦੀ ਖ਼ਰੀਦ ਪ੍ਰਬੰਧਾਂ ਵਿਚ ਢਿੱਲ ਲਈ ਪੰਜਾਬ ਸਕਰਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਇਸ ਲਈ ਖੱਜਲ ਖੁਆਰ ਹੋਣਾ ਪੈ ਰਿਹੈ ਕਿਉਂਕਿ ਉਹਨਾਂ ਨੇ ਮੁੱਖ ਮੰਤਰੀ ਦੀ ਅਪੀਲ ਸਵੀਕਾਰ ਕਰਦਿਆਂ ਪੀ ਆਰ 126 ਵਰਗੀ ਕਿਸਮ ਦੇ ਝੋਨੇ ਦੀ ਬਿਜਾਈ ਕੀਤੀ ਜਿਸਦੀ ਹੁਣ ਖਰੀਦ ਨਹੀਂ ਕੀਤੀ ਜਾ ਰਹੀ।ਇਥੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਪਾਰਟੀ ਦਾ ਵਫਦ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਛੇਤੀ ਹੀ ਮਿਲ ਕੇ ਉਹਨਾਂ ਨੂੰ ਹਾਲਾਤ ਤੋਂ ਜਾਣੂ ਕਰਵਾਏਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਣੀ ਦੀ ਬੱਚਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਪਰ ਹੁਣ ਮਾਰਕਫੈਡ, ਪਨਗ੍ਰੇਨ ਤੇ ਪਨਸਪ ਸਮੇਤ ਸਰਕਾਰੀ ਏਜੰਸੀਆਂ ਝੋਨੇ ਦੀਆਂ ਇਹਨਾਂ ਕਿਸਮਾਂ ਦੀ ਖਰੀਦ ਨਹੀਂ ਕਰ ਰਹੀਆਂ ਜਿਸ ਕਾਰਣ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

2000 ਰੁਪਏ ਰਿਸ਼ਵਤ ਲੈਦਾ ਪੰਜਾਬ ਪੁਲਿਸ ਦਾ ਕਾਂਸਟੇਬਲ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਉਹਨਾਂ ਕਿਹਾ ਕਿ ਅਨੇਕਾਂ ਕਿਸਾਨਾਂ ਨਾਲ ਆਪ ਦੇ ਅਹੁਦੇਦਾਰਾਂ ਤੇ ਪ੍ਰਾਈਵੇਟ ਵਪਾਰੀਆਂ ਨੇ ਠੱਗੀ ਮਾਰੀ ਹੈ ਤੇ ਉਹਨਾਂ ਨੇ ਕਿਸਾਨਾਂ ਨੂੰ ਐਮ ਐਸ ਪੀ ਨਾਲੋਂ 300 ਤੋਂ 400 ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ’ਤੇ ਆਪਣੀ ਜਿਣਸ ਵੇਚਣ ਲਈ ਮਜਬੂਰ ਕੀਤਾ ਹੈ। ਮਜੀਠੀਆ ਨੇ ਇਹ ਵੀ ਦੱਸਿਆ ਕਿ ਕੋਰ ਕਮੇਟੀ ਨੇ ਨਵੇਂ ਪੰਥ ਵਿਰੋਧੀ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੇ ਗਠਜੋੜ ਦਾ ਵੀ ਗੰਭੀਰ ਨੋਟਿਸ ਲਿਆ ਜਿਸਦਾ ਇਕਲੌਤਾ ਮਕਸਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਮੀਦਵਾਰੀ ਦੀ ਹਮਾਇਤ ਕਰਨਾ ਹੈ। ਉਹਨਾਂ ਕਿਹਾ ਕਿ ਕੋਰ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਅਹੁਦੇਦਾਰਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਅਫਸਰ ਆਪ ਸਰਕਾਰ ਦੇ ਹੁਕਮਾਂ ’ਤੇ ਉਹਨਾਂ ਕੋਲ ਪਹੁੰਚ ਕਰ ਕੇ ਉਹਨਾਂ ਨੂੰ ਬੀਬੀ ਜਗੀਰ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਵਾਸਤੇ ਆਖ ਰਹੇ ਹਨ। ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਤਾਂ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਹਰਿਆਣਾ ਵਿਚ ਭਾਜਪਾ ਦੀ ਹਮਾਇਤ ਕਰਨ ਲਈ ਉਸਦਾ ਧੰਨਵਾਦ ਵੀ ਕੀਤਾ ਹੈ।

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਉਹਨਾਂ ਕਿਹਾ ਕਿ ਸੁਧਾਰ ਲਹਿਰ ਤੇ ਬੀਬੀ ਜਗੀਰ ਕੌਰ ਸਪਸ਼ਟ ਕਰਨ ਕਿ ਕੀ ਉਹ ਵੀ ਇਸ ਦੇ ਹਮਾਇਤੀ ਹਨ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਆਉਂਦੀਆਂ ਜ਼ਿਮਨੀ ਚੋਣਾਂ ਲੜੇਗਾ ਜਾਂ ਨਹੀਂ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਅਫਵਾਹਾਂ ’ਤੇ ਵਿਸਾਹ ਕਰਨ ਦੀ ਜ਼ਰੂਰਤ ਨਹੀਂ ਹੈ ਤੇ ਪਾਰਟੀ ਦਾ ਪਾਰਲੀਮਾਨੀ ਬੋਰਡ ਛੇਤੀ ਹੀ ਇਸ ਮਾਮਲੇ ’ਤੇ ਸਥਿਤੀ ਸਪਸ਼ਟ ਕਰ ਦੇਵੇਗਾ। ਉਹਨਾਂ ਕਿਹਾ ਕਿ ਸੁਧਾਰ ਲਹਿਰ ਭਾਜਪਾ ਨਾਲ ਸਮਝੌਤੇ ਤਹਿਤ ਜ਼ਿਮਨੀ ਚੋਣਾਂ ਨਹੀਂ ਲੜ ਰਿਹਾ ਤੇ ਭਾਜਪਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਸਦੀ ਮਦਦ ਦਾ ਭਰੋਸਾ ਦੁਆਇਆ ਹੈ ਜਿਸਦੇ ਬਦਲੇ ਵਿਚ ਜ਼ਿਮਨੀ ਚੋਣਾਂ ਵਿਚ ਇਹਨਾਂ ਦੀ ਮਦਦ ਮੰਗੀ ਹੈ।ਕੋਰ ਕਮੇਟੀ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ,ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਗੁਰਬਚਨ ਸਿੰਘ ਬੱਬੇਹਾਲੀ, ਲਖੀਬੀਰ ਸਿੰਘ ਲੋਧੀਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਸੋਹਣ ਸਿੰਘ ਠੰਢਲ, ਹਰਮੀਤ ਸਿੰਘ ਸੰਧੂ, ਸਰਬਜੀਤ ਸਿੰਘ ਝਿੰਜਰ,ਬੀਬੀ ਹਰਗੋਬਿੰਦ ਕੌਰ ਤੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...