Punjabi Khabarsaar
ਫ਼ਿਰੋਜ਼ਪੁਰ

ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸ਼ਾਮ 5 ਵਜੇ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ

ਫਿਰੋਜ਼ਪੁਰ 23 ਅਕਤੂਬਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੀ ਦਰਖਾਸਤ ਮੁਕੰਮਲ ਰੂਪ ਵਿੱਚ ਸਵੈ-ਘੋਸ਼ਣਾ, ਅਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਭਰਨ ਉਪਰੰਤ ਕਮਰਾ ਨੰਬਰ 17, ਦਫਤਰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਪੇਸ਼ ਕਰ ਸਕਦਾ ਹੈ ਅਤੇ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਖੇ ਵੇਚਣ ਸਬੰਧੀ ਆਰਜ਼ੀ ਲਾਇਸੰਸ 25 ਅਕਤੂਬਰ 2024 ਨੂੰ ਸਵੇਰੇ 11:00 ਵਜੇ ਮੀਟਿੰਗ ਹਾਲ, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2024 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ

ਇਹ ਵੀ ਪੜ੍ਹੋ: ਕਿਸਾਨਾਂ ਨੂੰ ਉੱਨਤ ਐਪ ਦੀ ਵਰਤੋਂ ਬਾਰੇ ਕਰਵਾਇਆ ਜਾਵੇ ਜਾਣੂ : ਡਿਪਟੀ ਕਮਿਸ਼ਨਰ

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਅੱਫ 2017 ਵਿੱਚ ਦਿੱਤੇ ਆਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਵਾਸੀਆਨ ਤੋਂ ਪਟਾਖੇ ਵੇਚਣ ਦੇ ਚਾਹਵਾਨ ਵਿਅਕਤੀਆਂ ਤੋਂ 16 ਤੋਂ 18 ਅਕਤੂਬਰ 2024 ਤੱਕ ਪਟਾਖੇ ਵੇਚਣ ਦੇ ਲਾਇਸੰਸ ਦੇਣ ਲਈ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ ਅਤੇ 22 ਅਕਤੂਬਰ ਨੂੰ ਡਰਾਅ ਰਾਹੀਂ ਆਰਜੀ ਲਾਇਸੰਸ ਜਾਰੀ ਕੀਤੇ ਜਾਣੇ ਸੀ, ਪਰੰਤੂ ਜਿਲ੍ਹਾ ਫਿਰੋਜ਼ਪੁਰ ਅਧੀਨ ਪੈਂਦੀ ਸਬ-ਡਵੀਜ਼ਨ ਗੁਰੂਹਰਸਹਾਏ ਅਤੇ ਜ਼ੀਰਾ ਤੋਂ ਕੋਈ ਦਰਖਾਸਤ ਪ੍ਰਾਪਤ ਨਹੀਂ ਹੋਈ ਸੀ, ਜਿਸ ਕਾਰਨ ਡਰਾਅ ਦੀ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਇਸ ਕਰ ਕੇ ਹੁਣ ਇਸ ਸਬੰਧੀ ਮਿਤੀ ਵਿੱਚ ਵਾਧਾ ਕਰਦਿਆਂ 24 ਅਕਤੂਬਰ ਸ਼ਾਮ 5.00 ਵਜੇ ਤੱਕ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਨਿਸ਼ਚਿਤ ਮਿਤੀ/ਸਮਾਂ ਤੋਂ ਬਾਅਦ ਵਿੱਚ ਪ੍ਰਾਪਤ ਹੋਈ ਕਿਸੇ ਵੀ ਦਰਖਾਸਤ ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। 25 ਅਕਤੂਬਰ ਨੂੰ ਡਰਾਅ ਰਾਹੀਂ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ।

 

Related posts

ਫ਼ੌਜ ਦੇ ਸੂਬੇਦਾਰ ਤੋਂ ਆਡਿਟ ਬਦਲੇ 1,30,000 ਰੂਪਏ ਦੀ ਰਿਸ਼ਵਤ ਲੈਂਦੇ ਦੋ ਅਫਸਰ ਵਿਜੀਲੈਂਸ ਵੱਲੋਂ ਗ੍ਰਿਫਤਾਰ

punjabusernewssite

ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

punjabusernewssite

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

punjabusernewssite