spot_img
spot_img

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

Date:

spot_img

ਚੰਡੀਗੜ੍ਹ, 23 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ।ਬੁੱਧਵਾਰ ਨੂੰ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ਸਰਕਾਰ ਉਨ੍ਹਾਂ ਤੋਂ ਆਸ ਕਰਦੀ ਹੈ ਕਿ ਉਹ ਵਿਭਾਗ ਅੰਦਰ ਸੂਚਨਾ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਂਦੇ ਹੋਏ ਸਿਹਤ ਵਿਭਾਗ ਦੀਆਂ ਯੋਜਨਾਵਾਂ ਤੇ ਸਿਹਤ ਸੰਬੰਧੀ ਆਮ ਜਾਣਕਾਰੀ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ।‘ਹਰ ਸ਼ੁਕਰਵਾਰ, ਡੇਂਗੂ ਉਤੇ ਵਾਰ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਡਾ ਬਲਬੀਰ ਸਿੰਘ ਨੇ ਕਿਹਾ , “ਅਸੀਂ ਪਿਛਲੇ ਸਾਲਾਂ ਦੇ ਮੁਕਾਬਲੇ ਰਾਜ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਦੇਖੀ ਹੈ, ਜੋ ਕਿ ਇਸ ਬਿਮਾਰੀ ਵਿਰੁੱਧ ਸਾਡੀ ਜਾਗਰੂਕਤਾ ਮੁਹਿੰਮ ਦਾ ਪ੍ਰਤੱਖ ਨਤੀਜਾ ਹੈ।’’

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ : ਜਗਰੂਪ ਸਿੰਘ ਗਿੱਲ

ਡਾ ਬਲਬੀਰ ਸਿੰਘ ਨੇ ਦੱਸਿਆ ਕਿ ਆਗਾਮੀ ਜਾਗਰੂਕਤਾ ਮੁਹਿੰਮ ਛੂਤ ਅਤੇ ਦੂਜੀਆਂ ਬਿਮਾਰੀਆਂ ਦੀ ਰੋਕਥਾਮ ’ਤੇ ਕੇਂਦਰਿਤ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ, ਸਾਰੇ ਜ਼ਿਲਿ੍ਹਆਂ ਵਿੱਚ ਸੂਬਾ ਸਰਕਾਰ ਵੱਲੋਂ ਚਲਾਈਆਂ ਗਈਆਂ ਫੂਡ ਸੇਫਟੀ ਵੈਨਾਂ ਰਾਹੀਂ ਲੋਕਾਂ ਨੂੰ ਭੋਜਨ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਜਸਮਿੰਦਰ ਵੀ ਹਾਜ਼ਰ ਸਨ ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...