ਚੰਡੀਗੜ੍ਹ, 24 ਅਕਤੂਬਰ: ਇੱਕ ਹਫ਼ਤਾ ਪਹਿਲਾਂ ਸੂਬੇ ਵਿਚ ਦੂਜੀ ਵਾਰ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਨੇ ਸੂਬੇ ਦਾ ਸਰਕਾਰੀ ਮੁਲਾਜਮਾਂ ਨੂੰ ਦਿਵਾਈ ਮੌਕੇ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਫੈਸਲੇ ਤੋਂ ਬਾਅਦ ਸਰਕਾਰੀ ਕਰਮਚਾਰੀਆਂ ਅਤੇ ਸੇਵਾਮੁਕਤ ਮੁਲਾਜਮਾਂ/ਪਰਿਵਾਰਕ ਪੈਂਸ਼ਨ ਭੋਗੀਆਂ ਦਾ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। ਇਹ ਵਾਧਾ 1 ਜੁਲਾਈ, 2024 ਤੋਂ ਪ੍ਰਭਾਵੀ ਸੋਧ ਵੇਤਨ ਸਰੰਖਨਾ (7ਵੇਂ ਪੇ ਕਮਿਸ਼ਨ) ਤਹਿਤ ਵੇਤਨ ਅਤੇ ਪੈਂਸ਼ਨ/ਪਰਿਵਾਰਕ ਪੈਂਸ਼ਨ ਪਾਉਣ ਵਾਲੇ ’ਤੇ ਲਾਗੂ ਰਹੇਗੀ।
ਇਹ ਵੀ ਪੜ੍ਹੋ:ਆਪ ਨੇ ਜ਼ਿਮਨੀ ਚੋਣਾਂ ਲਈ ਕੇਜਰੀਵਾਲ, ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਵਧਿਆ ਹੋਇਆ ਮਹਿੰਗਾਈ ਭੱਤਾ ਅਕਤੂਬਰ 2024 ਦੇ ਤਨਖਾਹ ਅਤੇ ਪੈਂਸ਼ਨ ਵਿਚ ਜੁੜ ਕੇ ਆਵੇਗਾ। ਇਸ ਤੋਂ ਇਲਾਵਾ, ਜੁਲਾਈ, ਅਗਸਤ ਅਤੇ ਸਤੰਬਰ ਦੇ ਏਰਿਅਰ ਦਾ ਭੁਗਤਾਨ ਦਸੰਬਰ, 2024 ਵਿਚ ਜਾਰੀ ਕੀਤਾ ਜਾਵੇਗਾ। ਮਹਿੰਗਾਈ ਭੱਤੇ ਵਿਚ ਇਸ ਸੋਧ ਨਾਲ ਸੂਬਾ ਸਰਕਾਰ ’ਤੇ 498 ਕਰੋੜ ਰੁਪਏ ਦਾ ਵੱਧ ਮਾਲੀ ਭਾਰ ਆਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਕੰਮ ਕਰ ਰਹੇ ਆਈਏਐ;, ਆਈਪੀਐਸ ਅਤੇ ਆਈਐਫਐਸ ਅਧਿਕਾਰੀਆਂ ਦੇ ਲਈ 1 ਜੁਲਾਈ, 2024 ਤੋਂ 53 ਫੀਸਦੀ ਦੀ ਦਰ ਵਧਿਆ ਹੋਇਆ ਮਹਿੰਗਾਈ ਭੱਤਾ ਦੇਣ ਦੇ ਪ੍ਰਸਤਾਵ ਨੂੰ ਵੀ ਮੰਜੂਰੀ ਦੇ ਦਿੱਤੀ ਹੈ।