Punjabi Khabarsaar
ਹਰਿਆਣਾ

ਮੁੱਖ ਮੰਤਰੀ ਨੇ ਜਿਲ੍ਹਾ ਨਗਰ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਦੇ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 24 ਅਕਤੂਬਰ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਸ਼ਹਿਰ ਵਿਚ ਸਵੱਛਤਾ ’ਤੇ ਜੋਰ ਦਿੰਦੇ ਹੋਏ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ ਇਕ ਮਹੀਨੇ ਵਿਚ ਸ਼ਹਿਰਾਂ ਵਿਚ ਸਫਾਈ ਵਿਵਸਥਾ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕਿਸੇ ਵੀ ਸ਼ਹਿਰ ਵਿਚ ਕੂੜੇ ਦੇ ਢੇਰ ਨਹੀਂ ਦਿਖਾਈ ਦਿੱਤੇ ਜਾਣੇ ਚਾਹੀਦੇ ਹਨ। ਸਰਕਾਰ ਦਾ ਟੀਚਾ ਸਵੱਛਤਾ ਸਰਵੇਖਣ ਰੈਂਕਿੰਗ ਵਿਚ ਹਰਿਆਣਾ ਨੂੰ ਟਾਪ ਰੈਂਕਿੰਗ ਵਿਚ ਲਿਆਉਣਾ ਹੈ। ਇਸ ਲਈ ਸਾਰਿਆਂ ਨੂੰ ਇਕ ਟੀਮ ਦੀ ਤਰ੍ਹਾ ਮਿਲ ਕੇ ਜਿਮੇਵਾਰੀ ਦੇ ਨਾਲ ਕੰਮ ਕਰਨ ਦੀ ਜਰੂਰਤ ਹੈ। ਮੁੱਖ ਮੰਤਰੀ ਅੱਜ ਇੱਥੇ ਸ਼ਹਿਰੀ ਸਥਾਨਕ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ਵੱਖ-ਵੱਖ ਪਰਿਯੋਜਨਾਵਾਂ ਦੀ ਸਮੀਖਿਆ ਲਈ ਜਿਲ੍ਹਾ ਨਗਰ ਕਮਿਸ਼ਨਰਾਂ (ਡੀਐਮਸੀ) ਅਤੇ ਨਗਰ ਨਿਗਮ ਕਮਿਸ਼ਨਰਾਂ (ਐਮਸੀ) ਦੇ ਨਾਲ ਇਕ ਅਹਿਮ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ:ਹਰਿਆਣਾ ਸਰਕਾਰ ਵੱਲੋਂ ਮੁਲਾਜਮਾਂ ਨੂੰ ਦੀਵਾਲੀ ਤੋਹਫਾ, ਮਹਿੰਗਾਈ ਭੱਤਾ ਵਧਾਇਆ

ਮੀਟਿੰਗ ਵਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਵੀ ਮੌਜੂਦ ਰਹੇ। ਮੀਟਿੱਗ ਦੌਰਾਨ ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰ ਦੀ ਪ੍ਰਗਤੀ, ਸਫਾਈ ਮੁਹਿੰਮ, ਅਵਾਰਾ ਪਸ਼ੂ ਮੁਕਤ ਸ੍ਰਹਿਰ ਬਨਾਉਣ, ਸਪੰਤੀ ਆਈਡੀ, ਸਵਾਮਿਤਵ ਯੋਜਨਾ, ਕਲੋਨੀਆਂ ਦੇ ਨਿਯਮਤਕਰਣ, ਪੀਐਮ ਸਵਾਨਿਧੀ ਯੋਜਨਾ, ਸੜਕਾਂ ਦੀ ਮੁਰੰਮਤ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਨਗਰ ਪਾਲਿਕਾਵਾਂ, ਨਗਰ ਨਿਗਮਾਂ ਅਤੇ ਨਗਰ ਪਰਿਸ਼ਦਾਂ ਵਿਚ ਸਟਰੀਟ ਲਾਇਟ ਲਗਵਾਉਣਾ ਅਤੇ ਸਫਾਈ ਵਰਗੀ ਮੁੱਢਲੀ ਸਹੂਲਤਾਂ ਉਪਲਬਧ ਕਰਵਾਉਣ ਹਰੇਕ ਅਧਿਕਾਰੀ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ, ਇਸ ਲਈ ਇੰਨ੍ਹਾਂ ਪਰਿਯੋਜਨਾਵਾਂ ਨਾਲ ਸਬੰਧਿਤ ਕੰਮਾਂ ਦਾ ਸਮੇਂ ਤੇ ਨਿਸ਼ਪਾਦਨ ਯਕੀਨੀ ਕਰਨ ਲਈ ਅਧਿਕਾਰੀਆਂ ਦੀ ਜਵਾਬਦੇਹੀ ਅਤੇ ਜਿਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜਿਮਨੀ ਚੋਣਾਂ, ਮੀਟਿੰਗ ਵਿੱਚ ਹੋਇਆ ਫੈਸਲਾ

ਸ਼ਹਿਰਾਂ ਵਿਚ ਸੁੱਖਾ ਕੂੜਾ ਅਤੇ ਬਾਗਬਾਨੀ ਵੇਸਟ ਜਲਾਉਣ ਦੀ ਸਮਸਿਆ ਨਾਲ ਨਜਿਠਣ ਦੇ ਮੁੱਦੇ ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਬੰਧਿਤ ਅਧਿਕਾਰੀ ਯਕੀਨੀ ਕਰਨ ਕਿ ਸ਼ਹਿਰਾਂ ਵਿਚ ਕਿਤੇ ਵੀ ਸੁੱਖਾ ਕੂੜੇ ਨੂੰ ਜਲਾਉਣ ਦੀ ਕੋਈ ਵੀ ਘਟਨਾ ਨਾ ਹੋਵੇ। ਜੇਕਰ ਇਸ ਸਬੰਧ ਵਿਚ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਤੇ ਤੁਰੰਤ ਕਾਰਵਾਈ ਕਰਨ। ਨਾਲ ਹੀ ਕੂੜਾ ਨਿਪਟਾਨ ਦੀ ਵੀ ਸਹੀ ਵਿਵਸਥਾ ਯਕੀਨੀ ਕੀਤੀ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਕਿ ਪਸ਼ੂਆਂ ਨੂੰ ਸੜਕਾਂ ਤੇ ਨਾ ਛੱਡਣ। ਅਧਿਕਾਰੀ ਇਹ ਯਕੀਨੀ ਕਰਨ ਕਿ ਅਵਾਰਾ ਪਸ਼ੂਆਂ ਨੂੰ ਜਲਦੀ ਤੋਂ ਜਲਦੀ ਗਾਂਸ਼ਾਲਾਵਾਂ ਅਤੇ ਨੰਦੀਸ਼ਾਲਾਵਾਂ ਵਿਚ ਟਰਾਂਸਫਰ ਕੀਤਾ ਜਾਵੇ।

ਇਹ ਵੀ ਪੜ੍ਹੋ:ਸਾਬਕਾ ਮੰਤਰੀ ਨੇ ਛੱਡਿਆ ਅਕਾਲੀ ਦਲ, ਭਾਜਪਾ ਨੇ ਟਿਕਟ ਨਾਲ ਨਿਵਾਜ਼ਿਆ

ਸੂਬਾ ਸਰਕਾਰ ਵੱਲੋਂ ਗਾਂਸ਼ਾਲਾਵਾਂ ਅਤੇ ਨੰਦੀਸ਼ਾਲਾਵਾਂ ਲਈ ਵੱਖ ਤੋਂ ਬਜਟ ਦਾ ਪ੍ਰਾਵਧਾਨ ਕੀਤਾ ਹੈ। ਇਸ ਲਈ ਅਧਿਕਾਰੀ ਇਹ ਯਕੀਨੀ ਕਰਨ ਕਿ ਧਨ ਦੀ ਕਮੀ ਦੇ ਕਾਰਨ ਅਵਾਰਾ ਪਸ਼ੂਆਂ ਨੂੰ ਟਰਾਂਸਫਰ ਕਰਨ ਦਾ ਕੰਮ ਵਿਚ ਰੁਕਾਵਟ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਚਾਇਤੀ ਜਮੀਨ ਤੇ ਗਾਂਸ਼ਾਲਾ ਬਨਾਉਣ ਲਈ ਵੀ ਗ੍ਰਾਂਟ ਦੇ ਰਹੀ ਹੈ, ਤਾਂ ਜੋ ਸੜਕਾਂ ਤੇ ਗਾਂਵੰਸ਼ ਬੇਸਹਾਰਾ ਨਾ ਘੁੰਮਣ। ਉਨ੍ਹਾਂ ਨੇ ਸਖਤ ਨਿਰਦੇਸ਼ ਦਿੱਤੇ ਕਿ ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਜਾਣੀ ਚਾਹੀਦੀ ਹੈ ਜੋ ਵਾਰ-ਵਾਰ ਆਪਣੇ ਪਸ਼ੂਆਂ ਨੂੰ ਬੇਸਹਾਰਾ ਛੱਡਦੇ ਹਨ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਕੀਤੀ ਜਾਵੇ। ਮੀਟਿੰਗ ਵਿਚ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਕਾਸ ਗੁਪਤਾ, ਨਿਦੇਸ਼ਕ ਯਸ਼ਪਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ.

 

Related posts

ਮੁੱਖ ਮੰਤਰੀ ਨੇ ਹਰਿਆਣਾ ’ਚ 7500 ਤੋਂ ਵੱਧ ਲਾਭਪਾਤਰੀਆਂ ਨੂੰ ਵੰਡੇ 100-100 ਵਰਗ ਗਜ ਦੇ ਪਲਾਟ ਕਬਜਾ ਅਲਾਟ ਪੱਤਰ

punjabusernewssite

ਸਿੱਖਿਆ ਦੇ ਅਧਿਕਾਰ ਐਕਟ ਤਹਿਤ ਹਰਿਆਣਾ ਸਰਕਾਰ ਬੱਚਿਆਂ ਨੂੰ ਸਿੱਖਿਆ ਦੇਣ ਲਈ ਵਚਨਬੱਧ : ਕੰਵਰ ਪਾਲ

punjabusernewssite

‘ਆਪ’ ਵੱਲੋਂ ਹਰਿਆਣਾ ‘ਚ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

punjabusernewssite