Punjabi Khabarsaar
ਸਿੱਖਿਆ

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਕਰਵਾਇਆ ਗਿਆ ਨੈਤਿਕ ਸਿੱਖਿਆ ਦਾ ਇਮਤਿਹਾਨ

ਬਠਿੰਡਾ, 25 ਅਕਤੂੁਬਰ: ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੇ ਮੁੱਖੀ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਬੀਤੇ ਕੱਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ । ਇਸ ਇਮਤਿਹਾਨ ਵਿੱਚ ਲਗਭਗ 100 ਦੇ ਕਰੀਬ ਵਿਦਿਆਰਥੀ ਸ਼ਾਮਿਲ ਹੋਏ ।

ਇਹ ਵੀ ਪੜ੍ਹੋ: ਨਸ਼ਾ ਤਸਕਰ ਨੂੰ ਬਚਾਉਣ ਦੇ ਕੇਸ ’ਚ ਨਾਮਜਦ SHO ਦੇ ਮਾਮਲੇ ਵਿਚ ਨਵਾਂ ਮੋੜ,SHO ਨੇ DSP ’ਤੇ ਲਗਾਏ ਗੰਭੀਰ ਇਲਾਜਮ

ਸਮੂੱਚੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥਣਾਂ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਅਤੇ ਮੈਡਮ ਅਮਨਦੀਪ ਕੌਰ ਮੈਡਮ ਰਤਿੰਦਰ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਮੈਡਮ ਸੀਮਾ ਨੂੰ ਅੱਗੇ ਤੋਂ ਅਜਿਹੇ ਨੈਤਿਕ ਕਦਰਾਂ ਕੀਮਤਾਂ ਵਾਲੇ ਇਮਿਤਿਹਾਨ ਕਰਵਾਉਂਦੇ ਰਹਿਣ ਲਈ ਕਿਹਾ ਤਾਂ ਜੋ ਵਿਦਿਆਰਥਣਾਂ ਦੇ ਗੁਣਾਂ ਵਿੱਚ ਵਾਧਾ ਹੋ ਸਕੇ ।

Related posts

ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦੀ ਡੀ.ਪੀ.ਆਈ ਸੈਣੀ ਨਾਲ ਮੁਲਾਕਾਤ

punjabusernewssite

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪਿੰਡ ਸ਼ੇਖਪੁਰਾ ਵਿਖੇ ਲਗਾਇਆ “ਫਿਜ਼ੀਓਥੈਰੇਪੀ ਕੈਂਪ”

punjabusernewssite

ਐੱਸ.ਐੱਸ.ਡੀ. ਗਰਲਜ਼ ਕਾਲਜ ’ਚ ਰਾਸ਼ਟਰੀ ਪੋਸ਼ਣ ਮਾਂਹ ਮੌਕੇ ਲੈਕਚਰ ਦਾ ਆਯੋਜਨ

punjabusernewssite