Punjabi Khabarsaar
ਲੁਧਿਆਣਾ

ਪੰਜਾਬ ਵਿੱਚ ਮੁੜ ਗਤੀਸ਼ੀਲ ਹੋਏ ਕੈਪਟਨ ਅਮਰਿੰਦਰ ਸਿੰਘ

ਅੱਜ ਖੰਨਾ ਦੀ ਅਨਾਜ ਮੰਡੀ ਦਾ ਕੀਤਾ ਦੌਰਾ
ਖੰਨਾ, 25 ਅਕਤੂਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਮੇਂ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਮੁੜ ਗਤੀਸ਼ੀਲ ਹੋ ਗਏ ਹਨ। ਉਨਾਂ ਵੱਲੋਂ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਕੰਮ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਉਹਨਾਂ ਆੜਤੀਆਂ, ਕਿਸਾਨਾਂ ਅਤੇ ਹੋਰਨਾਂ ਵਰਗਾਂ ਦੇ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਉਸ ਦੀ ਸਰਕਾਰ ਦੇ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਨਸ਼ਾ ਤਸਕਰ ਨੂੰ ਬਚਾਉਣ ਦੇ ਕੇਸ ’ਚ ਨਾਮਜਦ SHO ਦੇ ਮਾਮਲੇ ਵਿਚ ਨਵਾਂ ਮੋੜ,SHO ਨੇ DSP ’ਤੇ ਲਗਾਏ ਗੰਭੀਰ ਇਲਾਜਮ

ਪ੍ਰੰਤੂ ਮੌਜੂਦਾ ਪੰਜਾਬ ਸਰਕਾਰ ਇਸ ਕੰਮ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਜਾਪਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਖਰੀਦ ਦਾ ਮੁੱਦਾ ਕੇਂਦਰ ਤੱਕ ਵੀ ਚੁੱਕਣ ਦਾ ਭਰੋਸਾ ਵੀ ਦਿਵਾਇਆ। ਗੌਰਤਲਬ ਹੈ ਪਿਛਲੇ ਸਮੇਂ ਦੌਰਾਨ ਵੀ ਕੈਪਟਨ ਅਮਰਿੰਦਰ ਸਿੰਘ ਨਾਂ ਤਾਂ ਲੋਕ ਸਭਾ ਚੋਣਾਂ ਅਤੇ ਨਾਂ ਹੀ ਉਸ ਤੋਂ ਬਾਅਦ ਕਿਸੇ ਹੋਰ ਉਪ ਚੋਣ ਦੇ ਵਿੱਚ ਸਰਗਰਮ ਦਿਖਾਈ ਦਿੱਤੇ। ਇੱਥੋਂ ਤੱਕ ਕਿ ਉਹ ਆਪਣੀ ਧਰਮ ਪਤਨੀ ਅਤੇ ਪਟਿਆਲਾ ਤੋਂ ਭਾਜਪਾ ਐਮਪੀ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕਰਨ ਨਹੀਂ ਪੁੱਜ ਸਕੇ ਸਨ।

ਇਹ ਵੀ ਪੜ੍ਹੋ: ਭਿਆਨਕ ਹਾਦਸੇ ‘ਚ ਦੋ ਭੈਣਾਂ ਦੇ 11 ਸਾਲਾਂ ਇਕਲੌਤੇ ਭਰਾ ਦੀ ਹੋਈ ਮੌ+ਤ

ਅੱਜ ਦੇ ਉਹਨਾਂ ਦੇ ਦੌਰੇ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਵਿੱਚ ਮੁੜ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਪੰਜਾਬ ਦੀ ਸਿਆਸਤ ਦੇ ਵਿੱਚ ਵੱਡੀ ਭੂਮਿਕਾ ਨਿਭਾਉਣ ਦੇ ਲਈ ਮੈਦਾਨ ਵਿੱਚ ਆ ਗਏ ਹਨ। ਦੱਸਣਾ ਬਣਦਾ ਹੈ ਕਿ ਪਹਿਲੀ ਵਾਰ ਸਾਲ 2002 ਤੋਂ 2007 ਅਤੇ ਉਸ ਤੋਂ ਬਾਅਦ 2017 ਤੋਂ 2021 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਵੱਲੋਂ ਐਨ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ਤੋਂ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਪਹਿਲਾਂ ਉਹਨਾਂ ਆਪਣੀ ਪਾਰਟੀ ਦਾ ਗਠਨ ਕੀਤਾ ਸੀ ਪ੍ਰੰਤੂ ਬਾਅਦ ਦੇ ਵਿੱਚ ਉਹ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।

 

Related posts

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

punjabusernewssite

ਪਿਊ ਨੂੰ ਕੁੱਟ ਰਹੇ ਨੌਜਵਾਨ ਨੂੰ ਧੀਆਂ ਨੇ ਕੁੱਟ-ਕੁੱਟ ਕੇ ਮਾਰਿਆਂ

punjabusernewssite

ਭਗਵੰਤ ਮਾਨ ਨੇ ਝਾਕੀ ਬਾਰੇ ਸੁਨੀਲ ਜਾਖੜ ਨੂੰ ਅਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ

punjabusernewssite