Punjabi Khabarsaar
ਮੁਕਤਸਰ

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ

ਡਿਊਟੀ ’ਚ ਕੋਤਾਹੀ ਵਰਤਣ ਵਾਲੇ ਅਧਿਕਾਰੀ-ਕਰਮਚਾਰੀ ਵਿਰੁੱਧ ਹੋਵਗੀ ਕਾਰਵਾਈ
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਮੀਟਿੰਗ ਕੀਤੀ ਅਤੇ ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨਾ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀ ਤੇ ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ 360 ਡਿਗਰੀ ਐਪ ਰਾਹੀਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਫ਼ਸਰਾਂ ’ਤੇ ਨਜ਼ਰ ਰੱਖੀ ਜਾਵੇਗੀ।

ਇਹ ਵੀ ਪੜ੍ਹੋ: ਰਾਧਾ ਸੁਆਮੀ ਸਤਿਸੰਗ ਘਰ ’ਚ ਦੋ ਮਾਸੂਮ ਬੱਚੀਆਂ ਨਾਲ ਬਲਾਤਕਾਰ,ਸੇਵਾਦਾਰ ਵਿਰੁਧ ਪਰਚਾ ਦਰਜ਼

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਛੁੱਟੀਆਂ ਦੌਰਾਨ ਵੀ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਗੇ ਅਤੇ ਪਰਾਲੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ।ਉਨ੍ਹਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮੁਫ਼ਤ ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਇਸਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਤੋਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਦੇ ਸੰਦ ਲਈ ਹਨ, ਉਨ੍ਹਾਂ ’ਤੇ ਵੀ ਖੇਤੀਬਾੜੀ ਵਿਭਾਗ ਸਖਤ ਨਜ਼ਰ ਰੱਖੇ।ਉਨ੍ਹਾਂ ਕਿਹਾ ਕਿ ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਗੱਠਾਂ ਬਣਾਉਣ ਵਿੱਚ ਦਿੱਕਤ ਪੇਸ਼ ਆਉਂਦੀ ਹੈ ਤਾਂ ਬੀ.ਡੀ.ਪੀ.ਓ. ਦਫ਼ਤਰ ਮਨਰੇਗਾ ਮਜ਼ਦੂਰ ਨਾਲ ਰਾਬਤਾ ਕਾਇਮ ਕਰਵਾਕੇ ਪਰਾਲੀ ਕੱਢਣ ਲਈ ਲੇਬਰ ਦਾ ਪ੍ਰਬੰਧ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਪਰਾਲੀ ਦੀਆਂ ਗੱਠਾਂ ਰੱਖਣ ਲਈ ਥਾਵਾਂ ਲੋੜੀਂਦੀਆਂ ਹਨ, ਤਾਂ ਉਹ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤਾਂ ਜੋ ਵਾਤਾਵਰਣ ਪੱਖੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮੌਹਰੀ ਜ਼ਿਲ੍ਹਾ ਬਣਾਇਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਸ੍ਰੀ ਕਰਨਜੀਤ ਸਿੰਘ (ਆਤਮਾ) ਤੋਂ ਇਲਾਵਾ ਪੰਚਾਇਤ ਸਕੱਤਰ, ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Related posts

ਮੁੱਖ ਖੇਤੀਬਾੜੀ ਅਫਸਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹੇ ਅੰਦਰ ਤਾਇਨਾਤ ਸਰਕਲ ਇੰਚਾਰਜਾਂ ਨਾਲ ਕੀਤੀ ਮੀਟਿੰਗ

punjabusernewssite

ਗਿੱਦੜਬਾਹਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਜਾਰੀ

punjabusernewssite

‘ਤੇ ਲੁਟੇਰੇ ਬੀਪੀ ਚੈੱਕ ਕਰਵਾਉਣ ਦੇ ਬਹਾਨੇ ਡਾਕਟਰ ਨੂੰ ਲੁੱਟ ਕੇ ਹੋਏ ਫਰਾਰ

punjabusernewssite