Punjabi Khabarsaar
ਫ਼ਾਜ਼ਿਲਕਾ

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਤੇ ਵੱਡੀ ਕਾਰਵਾਈ, ਸੀ.ਆਈ.ਏ-2 ਦੀ ਟੀਮ ਵੱਲੋਂ 03 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ।

ਫਾਜਿਲਕਾ 26 ਅਕਤੂਬਰ:ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਸ੍ਰੀ ਰਣਜੀਤ ਸਿੰਘ ਢਿੱਲੋਂ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ, ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਕੈਂਪ ਐਟ ਅਬੋਹਰ ਦੀ ਟੀਮ ਵੱਲੋਂ ਪਿੰਡ ਰਾਣਾ ਨੇੜੇ ਗਸ਼ਤ ਦੇ ਦੌਰਾਨ ਇੱਕ ਮੋਟਰਸਾਈਕਲ ਨੰਬਰ PB-22-G-7641 ਮਾਰਕਾ ਹੀਰੋ ਸੀ.ਡੀ. ਡੀਲਕਸ ਰੰਗ ਕਾਲਾ, ਜਿਸਤੇ ਤਿੰਨ ਨੌਜਵਾਨ ਸਵਾਰ ਸਨ, ਨੂੰ ਸ਼ੱਕ ਦੇ ਅਧਾਰ ਤੇ ਚੈਕ ਕੀਤਾ ਤਾਂ ਉਹਨਾਂ ਪਾਸੋਂ 531 ਗਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਗਿੱਦੜਬਾਹਾ ਉਪ ਚੋਣ: ਆਪ ਦੇ ਸਾਬਕਾ ਆਗੂ ਪ੍ਰਿਤਪਾਲ ਸ਼ਰਮਾ ਹੋਏ ਭਾਜਪਾ ਵਿੱਚ ਸ਼ਾਮਿਲ

ਪੁਲਿਸ ਪਾਰਟੀ ਵੱਲੋਂ ਇਹਨਾਂ ਨਸ਼ਾ ਤਸਕਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਬਰਾਮਦ ਹੋਈ ਹੈਰੋਇਨ ਨੂੰ ਕਬਜਾ ਪੁਲਿਸ ਵਿੱਚ ਲਿਆ। ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਬਗੀਚਾ ਸਿੰਘ ਪੁੱਤਰ ਹਰਦੀਪ ਸਿੰਘ, ਰਜਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀਆਨ ਕਾਵਾਂ ਵਾਲੀ ਥਾਣਾ ਸਦਰ ਫਾਜਿਲਕਾ ਅਤੇ ਦਰਸ਼ਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਜੋਧਾ ਭੈਣੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 182 ਮਿਤੀ 24-10-2024 ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸ਼ਰਾਬੀ ਕਾਰ ਚਾਲਕ ਨੇ ਥਾਣੇਦਾਰ ਸਹਿਤ ਤਿੰਨ ਨੂੰ ਦਰੜਿਆ, ਖੁਦ ਵੀ ਹੋਇਆ ਗੰਭੀਰ ਜ਼ਖ਼ਮੀ

ਮੁਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਜਮੀਨਾਂ ਪਾਕਿਸਤਾਨ ਦੇ ਬਾਰਡਰ ਨਾਲ ਲੱਗਦੀਆਂ ਹਨ, ਜੋ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਉਸਨੂੰ ਅੱਗੇ ਸਪਲਾਈ ਕਰਦੇ ਸਨ। ਇਹਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

 

Related posts

ਫਾਜਿਲਕਾ ਪੁਲਿਸ ਨੇ ਜਨਮ ਅਸ਼ਟਮੀ ਦੇ ਮੱਦੇਨਜ਼ਰ ਬਜਾਰਾਂ ਵਿੱਚ ਕੱਢਿਆ ਫਲੈਗ ਮਾਰਚ

punjabusernewssite

ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਠਵੇਂ ਦਿਨ ਵੀ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

punjabusernewssite

ਮਰੀ ਹੋਈ ਗਊ ਦਾ ਬੀਮਾ ਦੇਣ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਬੀਆਈ ਦਾ ਸਹਾਇਕ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ

punjabusernewssite