ਬਠਿੰਡਾ, 26 ਅਕਤੂਬਰ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਥਾਨਕ ਅਨਾਜ ਮੰਡੀ ਤੇ ਜੋਧਪੁਰ ਰੋਮਾਣਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਦੌਰਾ ਕਰਕੇ ਜਾਇਜਾ ਲਿਆ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਉਹਨਾਂ ਕਿਸਾਨਾਂ ਨਾਲ ਵੀ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ।
ਇਹ ਵੀ ਪੜ੍ਹੋ: Big News: ਜਮੀਨ ਮੁਆਵਜ਼ੇ ਘੁਟਾਲੇ ’ਚ ਵਿਜੀਲੈਂਸ ਵੱਲੋਂ ਵੀਆਈਪੀ ਜ਼ਿਲ੍ਹੇ ’ਚ ਤੈਨਾਤ ਏਡੀਸੀ ਗ੍ਰਿਫਤਾਰ
ਇਸ ਮੌਕੇ ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਝੋਨੇ ਦੀ ਚੁਕਾਈ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।ਇਸ ਮੌਕੇ ਉਹਨਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।ਇਸ ਮੌਕੇ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆੜਤੀ ਤੇ ਕਿਸਾਨ ਦੀ ਹਾਜ਼ਰ ਸਨ।