Punjabi Khabarsaar
ਹਰਿਆਣਾ

Haryana CM Nayab Saini ਨੇ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਕੀਤੀ ਮੁਲਾਕਾਤ

ਰਾਜ ਦੇ ਵਿਕਾਸ ਦੇ ਸਬੰਧ ਵਿਚ ਵੱਖ-ਵੱਖ ਵਿਕਾਸਾਤਮਕ ਪਰਿਯੋਜਨਾਵਾਂ ਤੇ ਯੋਜਨਾਵਾਂ ਤੇ ਹੋਈ ਚਰਚਾ
ਚੰਡੀਗੜ੍ਹ, 26 ਅਕਤੂਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਦੇ ਨਾਲ ਸੂਬੇ ਦੇ ਵਿਕਾਸ ਦੇ ਸਬੰਧ ਵਿਚ ਵੱਖ-ਵੱਖ ਵਿਕਾਸਤਾਮਕ ਪਰਿਯੋਜਨਾਵਾਂ ਤੇ ਯੋਜਨਾਵਾਂ ਤੇ ਚਰਚਾ ਤੇ ਵਿਚਾਰ-ਵਟਾਂਦਰਾਂ ਹੋਇਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਆਉਣ ਵਾਲ ਸਮੇਂ ਵਿਚ ਹਰਿਆਣਾ ਤੇ ਕੇਂਦਰ ਦੀ ਡਬਲ ਇੰਜਨ ਦੀ ਸਰਕਾਰ ਸੂਬੇ ਦੀ ਵਿਕਾਸ ਦੀ ਗਤੀ ਨੂੰ ਹੋਰ ਤੇਜੀ ਨਾਲ ਵਧਾਇਗੀ ਅਤੇ ਵਿਕਾਸ ਦੇ ਮਾਮਲੇ ਵਿਚ ਨੌਨ-ਸਟਾਪ ਹਰਿਆਣਾ –ਵੱਧਦਾ ਹੋਇਆ ਹਰਿਆਣਾ ਹੋਵੇਗਾ। ਮੁੱਖ ਮੰਤਰੀ ਅੱਜ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਨਾਲ ਮੁਲਾਕਾਤ ਕਰਨ ਬਾਅਦ ਹਰਿਆਣਾ ਭਵਨ, ਨਵੀਂ ਦਿੱਲੀ ਵਿਚ ਮੀਡੀਆ ਪਰਸਨਸ ਨੂੰ ਸੰਬੋਧਿਤ ਕਰ ਰਹੇ ਸਨ।

ਇਹ ਵੀ ਪੜ੍ਹੋ: ਗਿੱਦੜਬਾਹਾ ਉਪ ਚੋਣ: ਆਪ ਦੇ ਸਾਬਕਾ ਆਗੂ ਪ੍ਰਿਤਪਾਲ ਸ਼ਰਮਾ ਹੋਏ ਭਾਜਪਾ ਵਿੱਚ ਸ਼ਾਮਿਲ

ਇਸ ਮੌਕੇ ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਾਜੀਵ ਜੇਟਲੀ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨ ਹਰਿਆਣਾ ਵਿਧਾਨਸਭਾ ਵਿਚ ਸਾਰੇ ਨਵੇਂ ਨਿਯੁਕਤ ਵਿਧਾਇਕਾਂ ਨੇ ਸੁੰਹ ਚੁੱਕੀ ਸੀ ਅਤੇ ਅੱਜ ਪ੍ਰਧਾਨ ਮੰਤਰੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ ਕਈ ਅਹਿਮ ਵਿਸ਼ਿਆਂ ਤੇ ਚਰਚਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਵਿਕਾਸ ਦੀ ਗਤੀ ਵਿਚ ਤੇਜੀ ਲਿਆਉਣ ਤਾਂ ਜੋ ਲੋਕਾਂ ਦੇ ਜੀਵਨ ਨੁੰ ਸਰਲ ਅਤੇ ਸੁਗਮ ਬਣਾਇਆ ਜਾ ਸਕੇ। ਇਸੀ ਲੜੀ ਵਿਚ ਪਿਛਲੇ ਦਿਨਾਂ ਉਨ੍ਹਾਂ ਦੀ ਨਵੀਂ ਦਿੱਲੀ ਵਿਚ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਕੇਂਦਰੀ ਸੜਕ, ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਦੇ ਨਾਲ ਮੀਟਿੰਗਾਂ ਹੋਈਆਂ ਹਨ। ਜਿਸ ਵਿਚ ਕਈ ਪਰਿਯੋਜਨਾਵਾਂ ਨੂੰ ਮੰਜੂਰੀ ਦਿੱਤੀ ਗਈ ਹੈ।

 

Related posts

ਪ੍ਰਧਾਨਮੰਤਰੀ ਮੋਦੀ ਮੰਗਲਵਾਰ ਨੂੰ ਜਨਤਾ ਨੂੰ ਸਮਰਪਿਤ ਕਰਣਗੇ ਅਮ੍ਰਤਾ ਹਸਪਤਾਲ

punjabusernewssite

ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਦੂਜਾ ਗੋਲਮੇਜ ਸਮੇਲਨ ਮੁੰਬਈ ਵਿਚ ਆਯੋਜਿਤ

punjabusernewssite

ਸਾਬਕਾ ਮੁੱਖ ਮੰਤਰੀ ਸਹਿਤ ਮੋਦੀ ਸਰਕਾਰ’ਚ ਹਰਿਆਣਾ ਦੇ ਵਿਚੋਂ ਤਿੰਨ ਬਣਨਗੇ ਮੰਤਰੀ

punjabusernewssite