WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਗੁਰਦਾਸਪੁਰ

ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

32 Views

ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ਵਿੱਚ ਲੜਨਾ ਹੈ, ਉਹਨਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ – ਭਗਵੰਤ ਮਾਨ
ਬਾਦਲ ਪਰਿਵਾਰ ਨੇ ਸਿਰਫ਼ ਪੰਥ ਦਾ ਇਸਤੇਮਾਲ ਕੀਤਾ, ਅਸੀਂ ਪਾਰਲੀਮੈਂਟ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਦੀ ਰੀਤ ਸ਼ੁਰੂ ਕੀਤੀ – ਮਾਨ
ਗੁਰਦਾਸਪੁਰ/ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ‘ਚ ਲੜਨਾ ਹੈ | ਉਨ੍ਹਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੜਦੇ ਹਾਂ। ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ, ਅਸੀਂ ਚੰਗੇ ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ। ਸੜਕਾਂ ‘ਤੇ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ, ਅਸੀਂ ‘ਸੜਕ ਸੁਰੱਖਿਆ ਫੋਰਸ’ ਬਣਾਈ ਅਤੇ ਇਸ ਨੂੰ ‘ਨਵੀਨਤਮ ਵਿਸ਼ੇਸ਼ਤਾਵਾਂ’ ਵਾਲੇ ਵਾਹਨ ਦਿੱਤੇ ਹਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਇਸ ਕਾਰਨ ਪਿਛਲੇ ਛੇ ਮਹੀਨਿਆਂ ਵਿੱਚ ਮੌਤਾਂ ਵਿੱਚ 45 ਫੀਸਦੀ ਦੀ ਕਮੀ ਆਈ ਹੈ। ਐਸਐਸਐਫ ਕਾਰਨ ਟਰੈਫਿਕ ਜਾਮ ਵੀ ਕਾਫੀ ਘੱਟ ਹੋਏ ਹਨ। ਉਹ ਵਾਹਨਾਂ ਨੂੰ ਜ਼ਿਆਦਾ ਦੇਰ ਤੱਕ ਸੜਕਾਂ ‘ਤੇ ਬਿਨਾਂ ਵਜ੍ਹਾ ਰੁਕਣ ਨਹੀਂ ਦਿੰਦੇ। ਪਿਛਲੇ ਢਾਈ ਸਾਲਾਂ ਵਿੱਚ ਸਾਡੀ ਸਰਕਾਰ ਨੇ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪ੍ਰਾਈਵੇਟ ਸੈਕਟਰ ਵਿੱਚ ਵੀ ਹਜ਼ਾਰਾਂ ਨੌਕਰੀਆਂ ਪੈਦਾ ਹੋ ਰਹੀਆਂ ਹਨ। ਦੇਸ਼-ਵਿਦੇਸ਼ ਦੀਆਂ ਕਈ ਨਾਮੀ ਕੰਪਨੀਆਂ ਪੰਜਾਬ ਵਿੱਚ ਆਪਣੇ ਪਲਾਂਟ ਲਗਾ ਰਹੀਆਂ ਹਨ। ਟਾਟਾ ਸਟੀਲ, ਬੀ.ਐਮ.ਡਬਲਯੂ., ਸਨਾਥਨ ਟੈਕਸਟਾਈਲ, ਕਲਾਸ ਅਤੇ ਵਰਬੀਓ ਅਤੇ ਫਰੇਨਬਰਗ ਵਰਗੀਆਂ ਮਸ਼ਹੂਰ ਕੰਪਨੀਆਂ ਪੰਜਾਬ ਵਿੱਚ ਆਪਣੇ ਪਲਾਂਟ ਲਗਾਉਣ ਜਾ ਰਹੀਆਂ ਹਨ। ਰਜਿਸਟਰੀਆਂ ਵਿਚ ਐਨ.ਓ.ਸੀ. ਖਤਮ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਡੀ ਸਰਕਾਰ ਨੇ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਕੇ ਰਜਿਸਟਰੀਆਂ ਤੋਂ ਐਨ.ਓ.ਸੀ. ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ। ਜਦੋਂਕਿ ਕਾਂਗਰਸ-ਅਕਾਲੀ ਸਰਕਾਰ ਨੇ ਬਿਲਡਰਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਕਲੋਨੀਆਂ ਬਣਾਈਆਂ ਹਨ। ਉਨ੍ਹਾਂ ਪੈਸੇ ਕਮਾਉਣ ਲਈ ਕਲੋਨੀਆਂ ਕੱਟਣ ਵਾਲਿਆਂ ਦਾ ਸਾਥ ਦਿੱਤਾ, ਜਦੋਂ ਕਿ ਅਸੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਲਾਟ ਖਰੀਦਣ ਵਾਲਿਆਂ ਦਾ ਸਮਰਥਨ ਕਰ ਰਹੇ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ, ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ

ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕਾਂ ਨੇ ਆਪਣੀ ਸਾਰੀ ਜ਼ਿੰਦਗੀ ਦੀ ਕਮਾਈ ਇਨ੍ਹਾਂ ਜ਼ਮੀਨਾਂ ਵਿੱਚ ਲਗਾ ਦਿੱਤੀ ਹੈ। ਇਸ ਕਾਨੂੰਨ ਰਾਹੀਂ ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ।ਅਕਾਲੀ ਦਲ ਬਾਦਲ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦੀ ਗੱਲ ਕਹਿਣ ਵਾਲਿਆਂ ਨੂੰ ਅੱਜ ਚਾਰ ਉਮੀਦਵਾਰ ਨਹੀਂ ਮਿਲੇ। ਉਨ੍ਹਾਂ ਨੇ ਸਿਆਸੀ ਲਾਹੇ ਲਈ ਗੁਰਬਾਣੀ ਅਤੇ ਬਾਬੇ ਨਾਨਕ ਨੂੰ ਵੀ ਨਹੀਂ ਬਖਸ਼ਿਆ। ਅੱਜ ਕੱਲ੍ਹ ਅਕਾਲੀ ਦਲ ਵਾਲੇ ਸੁਖਬੀਰ ਬਾਦਲ ਨੂੰ ਜਰਨੈਲ ਕਹਿ ਰਹੇ ਹਨ, ਪਰ ਉਹ ਦੱਸਣ ਕਿ ਉਹਨਾਂ ਨੇ ਕਿਹੜੀ ਜੰਗ ਲੜੀ ਹੈ, ਸੁਖਬੀਰ ਬਾਦਲ ਨੇ ਪੰਜਾਬ ਅਤੇ ਅਕਾਲੀ ਦਲ ਦਾ ਬੇੜਾ ਗਰਕ ਕੀਤਾ ਹੈ।ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸਿਰਫ਼ ਪੰਥ ਦੇ ਨਾਂ ਦੀ ਹੀ ਵਰਤੋਂ ਕੀਤੀ ਹੈ। ਅਸੀਂ ਸੰਸਦ ਵਿੱਚ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੂੰ ਸ਼ਰਧਾਂਜਲੀ ਦੇਣ ਦੀ ਪਰੰਪਰਾ ਸ਼ੁਰੂ ਕਰਵਾਈ। ਅੱਜ ਹਰ ਸਾਲ 26 ਦਸੰਬਰ ਨੂੰ ਸੰਸਦ ਵਿੱਚ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਛੋਟੇ ਸਾਹਿਬਜ਼ਾਦੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਅਤੇ ਫਿਰ ਸਦਨ ਦੀ ਕਾਰਵਾਈ ਸ਼ੁਰੂ ਹੁੰਦੀ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਮਾਨ ਨੇ ਕਿਹਾ ਕਿ ਅਸੀਂ ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ। ਸਾਨੂੰ ਢਾਬਿਆਂ, ਰੇਤੇ ਅਤੇ ਬੱਸਾਂ ਵਿੱਚ ਹਿੱਸਾ ਨਹੀਂ ਲੈਣਾ। ਸਾਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਹੈ। ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਉਹ ਕਦੇ ਵੀ ਪੰਜਾਬ ਦੀਆਂ ਮੰਡੀਆਂ ਵਿੱਚ ਨਹੀਂ ਗਏ। ਹੁਣ ਭਾਜਪਾ ‘ਚ ਹੋਣ ਕਾਰਨ ਮਜਬੂਰਨ ਉਹਨਾਂ ਨੂੰ ਮੰਡੀ ‘ਚ ਜਾਣਾ ਪੈ ਰਿਹਾ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਝੋਨੇ ਦੀ ਖਰੀਦ ‘ਚ ਫਸੀ ਹੋਈ ਹੈ।  ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਲਾਕੇ ਵਿੱਚ ਆਉਣ ਅਤੇ ਚੋਣ ਪ੍ਰਚਾਰ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜੇਕਰ ਇੱਥੋਂ ‘ਆਪ’ ਦਾ ਵਿਧਾਇਕ ਬਣਦਾ ਹੈ ਤਾਂ ਇਲਾਕੇ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।

 

Related posts

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਭਖਾਈ ਚੋਣ ਮੁਹਿੰਮ

punjabusernewssite

ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਗਿ੍ਰਫਤਾਰ

punjabusernewssite

ਬਟਾਲਾ ’ਚ ਫ਼ਲਾਈਓਵਰ ਅਤੇ ਸੱਕੀ ਪੁਲ ਦੇ ‘ਸਪੇਨ’ ਵਿਚ ਵਾਧੇ ਲਈ ਕੇਂਦਰੀ ਮੰਤਰੀ ਨੂੰ ਮਿਲੇ ਸੁਖਜਿੰਦਰ ਸਿੰਘ ਰੰਧਾਵਾ

punjabusernewssite