Friday, April 17, 2026
spot_img
spot_img

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਅਗਲੇ ਸੰਘਰਸ਼ ਦਾ ਐਲਾਨ

Date:

spot_img

ਪਟਿਆਲਾ, 28 ਅਕਤੂਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਸਵੀਰ ਸਿੰਘ ਜੱਸੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ

SGPC ਦੇ ਪ੍ਰਧਾਨ ਦੀ ਚੋਣ ਅੱਜ;ਬਾਦਲ ਅਤੇ ਬਾਗੀ ਧੜੇ ‘ਚ ਕਾਂਟੇ ਦੀ ਟੱਕਰ

ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰੋਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ “05-06-07 ਨਵੰਬਰ 2024” ਨੂੰ

Big News: ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਵਿਧਾਨ ਸਭਾ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਗਿੱਦੜਬਾਹਾ,ਬਰਨਾਲਾ,ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀ ਲੋਕ-ਵਿਰੋਧੀ ਖ਼ਸਲਤ ਨੂੰ ਲੋਕਾਂ ਦੀ ਸੱਥ ਵਿੱਚ ਨੰਗਾ ਕੀਤਾ ਜਾਵੇਗਾ,ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ!

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...