WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਚੰਡੀਗੜ੍ਹ

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

85 Views

ਚੰਡੀਗੜ੍ਹ, 28 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ(ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ ‘ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ

ਇਹ ਵੀ ਪੜ੍ਹੋ: 105 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿਚ ਇਕ ਹੋਰ ਗ੍ਰਿਫਤਾਰ, 6 ਕਿਲੋ ਹੋਰ ਬਰਾਮਦ

ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਪਟਿਆਲਾ ਸ਼ਹਿਰ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 342 ਕਰੋੜ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਇਕ ਸਾਲ ਚ ਮੁਕੰਮਲ ਕਰਨ ਦੇ ਨਿਰਦੇਸ਼

punjabusernewssite

ਨਾਮਵਾਰ ਪੱਤਰਕਾਰ ਮਨਜੀਤ ਸਿੰਘ ਸਿੱਧੂ ਬਣੇ ਮੁੱਖ ਮੰਤਰੀ ਦੇ ਓ.ਐਸ.ਡੀ (ਲੋਕ ਸੰਪਰਕ)

punjabusernewssite

ਜਲੰਧਰ ਦੇ ਸਾਬਕਾ SSP ਸਿਆਸਤ ‘ਚ ਕਰਨਗੇ ਐਂਟਰੀ!

punjabusernewssite