WhatsApp Image 2024-10-26 at 19.49.35
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

19 Views

ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿੱਲੀ ਸਰਕਾਰ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 28 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ।ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ ਇਸ ਵਿੱਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ ’ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ’ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਤਰਜ਼ ’ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਮੁਹਾਰਤ ਦਾ ਭਰਪੂਰ ਲਾਭ ਲਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਬਿਤ ਹੋ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਵਾਲੀ ’ਆਪ’ ਸਰਕਾਰ ਨੇ ਸ਼ਹਿਰੀ ਵਿਕਾਸ ਅਤੇ ਯੋਜਨਾਬੰਦੀ ਦੇ ਖੇਤਰ ’ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਵਿਕਾਸ ਦੇ ਸਬੰਧ ਵਿੱਚ ਦਿੱਲੀ ਮਾਡਲ ਪੂਰੇ ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ, ਇਸ ਲਈ ਪੰਜਾਬ ਨੂੰ ਇਸ ਦਾ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਵੱਲ ਕੇਂਦਰਤ ਹੈ।

ਇਹ ਵੀ ਪੜ੍ਹੋ: ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਕੀਤਾ ਚੈੱਕ ਅਪ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰੇਕ ਕਦਮ ਦਾ ਉਦੇਸ਼ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਅਤੇY ਉਨ੍ਹਾਂ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਵਿੱਚ ਪਏ ਟੋਇਆਂ, ਪੈਚ ਵਰਕ ਅਤੇ ਹੋਰ ਟੁੱਟ-ਭੱਜ ਆਦਿ ਦੀ ਪਛਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਢੁਕਵੀਂ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ’ਤੇ ਬਲੈਕ ਸਪਾਟ ਦੀ ਪਛਾਣ ਕਰਨ ਅਤੇ ਲਾਈਟਾਂ ਲਗਾਉਣ ਲਈ ਏ.ਆਈ. ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ’ਤੇ ਅਲਰਟ ਭੇਜਣ ਅਤੇ ਵੱਧ ਤੋਂ ਵੱਧ ਤਿੰਨ ਘੰਟਿਆਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਗਿਆ।

 

Related posts

ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

punjabusernewssite

CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ

punjabusernewssite

ਚੰਡੀਗੜ ਆਪ ਕਾਂਗਰਸ ਗਠਜੋੜ ਨੂੰ ਹੋਇਆ ਨੁਕਸਾਨ

punjabusernewssite