spot_img
spot_img

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਨਵੀਆਂ ਪੰਚਾਇਤਾਂ ਨਾਲ ਕੀਤੀਆਂ ਜਾਣ ਮੀਟਿੰਗਾਂ : ਡਿਪਟੀ ਕਮਿਸ਼ਨਰ

Date:

spot_img

ਪਰਾਲੀ ਨੂੰ ਅੱਗ ਲੱਗਣ ਵਾਲੀ ਥਾਂ ਦੀ ਫੋਟੋਗ੍ਰਾਫੀ ‘ਤੇ ਵੀਡੀਓਗ੍ਰਾਫੀ ਕਰਨਾ ਬਣਾਇਆ ਜਾਵੇ ਲਾਜ਼ਮੀ
ਅੱਗ ਲੱਗਣ ਵਾਲੀ ਥਾਂ ‘ਤੇ ਕਾਰਵਾਈ ਅਮਲ ਚ ਲਿਆਂਦੀ ਜਾਵੇ
ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਐਸਪੀਜ਼, ਡੀਐਸਪੀਜ਼, ਐਸਐਚਓਜ਼, ਸਪੈਸ਼ਲ ਸੁਪਰਵਾਈਜ਼ਰਾਂ, ਕਲਸਟਰ ਤੇ ਨੋਡਲ ਅਫਸਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਸਖ਼ਤੀ ਨਾਲ ਨਜਿੱਠਣ ਲਈ ਹਦਾਇਤਾਂ ਦਿੱਤੀਆਂ ਗਈਆਂ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਨਵੀਆਂ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾ ਕੇ ਉਸ ਦੀ ਵਰਤੋਂ ਕਰਨ ਬਾਰੇ ਦੱਸਿਆ ਜਾਵੇ।

ਇਹ ਵੀ ਪੜ੍ਹੋ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੱਥੇ ਅੱਗ ਨਹੀਂ ਲੱਗੀ ਉਸ ਥਾਂ ਦੀ ਕਰਾਸ ਵੈਰੀਫਿਕੇਸ਼ਨ ਕਰਨਾ ਲਾਜ਼ਮੀ ਬਣਾਇਆ ਜਾਵੇ ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿੱਥੇ ਵੀ ਅੱਗ ਲੱਗੀ ਹੈ ਉਸ ਥਾਂ ਦੀ ਵੀਡੀਓਗ੍ਰਾਫੀ ਫੋਟੋਗਰਾਫੀ ਅਤੇ ਆਸ-ਪਾਸ ਦੇ ਏਰੀਏ ਨੂੰ ਕਵਰ ਕਰਨਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਗਾਉਣ ਵਾਲਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਇਸ ਮੌਕੇ ਉਨਾਂ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨ ਉੱਨਤ ਐਪ ਨੂੰ ਕਿਸਾਨਾਂ ਦੇ ਮੋਬਾਈਲ ਤੇ ਡਾਊਨਲੋਡ ਕਰਵਾ ਕੇ ਉਨਾਂ ਨੂੰ ਉਸ ਦੀ ਵਰਤੋਂ ਬਾਰੇ ਜਾਣਕਾਰੀ ਦੇਣੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ: ਬਠਿੰਡਾ ਦੀ ਨਾਮੀ ਇਮੀਗ੍ਰੇਸ਼ਨ ਕੰਪਨੀ ਦੀ ਐਮਡੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ

ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਰੋਜਾਨਾ ਫੀਲਡ ਵਿੱਚ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਤੋਂ ਇਲਾਵਾ ਆਪਣੇ ਰਿਕਾਰਡ ਨੂੰ ਹਰ ਰੋਜ਼ ਮੇਨਟੇਨ ਕਰਨਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ ਰੁਪਿੰਦਰ ਪਾਲ ਸਿੰਘ, ਐਸਪੀ ਸ੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ AAP ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਪਾਰਟੀਆਂ ਦੇ ਦੋ ਦਰਜਨ ਤੋਂ ਵੱਧ ਨੌਜਵਾਨ ‘ਆਪ’ ਵਿੱਚ ਸ਼ਾਮਲ

👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪਾਰਟੀ...

Bhagwant Mann government ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

👉ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ...

CM Bhagwant Singh Mann ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

👉ਕਿਦਵਈ ਨਗਰ ਸਕੂਲ ਵਿੱਚ 27 ਕਲਾਸਰੂਮ ਹਨ ਜਦੋਂ ਕਿ...