ਬਠਿੰਡਾ,29 ਅਕਤੂਬਰ:ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਹੱਲ ਕਰਾਉਣ ਲਈ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰਾਂ ਦੇ ਘਰਾਓ ਦੇ ਦਿੱਤੇ ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਸ਼ਹਿਰ ਚ ਮੁਜਾਹਰਾ ਕਰਕੇ ਹਨੁਮਾਨ ਚੌਂਕ ਕੋਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਦਿਓ ਕੱਦ ਪੁਤਲੇ ਫੂਕੇ ਗਏ। ਇਸ ਤੋਂ ਪਹਿਲਾਂ ਮਿਨੀ ਸਕੱਤਰ ਕੋਲ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਅੱਜ ਦੇ ਮੁੱਖ ਬੁਲਾਰਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,
ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਘੇਰਿਆਂ ਡੀਸੀ ਦਫ਼ਤਰ
ਸਿੰਗਾਰਾ ਸਿੰਘ ਮਾਨ,ਹਰਜਿੰਦਰ ਸਿੰਘ ਬੱਗੀ ਅਤੇ ਹਰਿੰਦਰ ਬਿੰਦੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਸਰਕਾਰ ਦੇ ਦਬਾਅ ਤਹਿਤ ਆਪਣੇ ਕਾਰੋਬਾਰ ਜਾਰੀ ਰੱਖਣ ਲਈ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ, ਆੜਤੀਆਂ ਤੇ ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਅਤੇ ਸਟੋਰੇਜ ਲਈ ਹੁੰਗਾਰਾ ਦਿੱਤਾ ਗਿਆ ਹੈ ਪਰ ਖਰੀਦ ਤੇ ਸ਼ਰਤਾਂ ਕਰੜੀਆਂ ਹੋਣ ਕਾਰਨ ਝੋਨਾ ਸ਼ਰਤਾਂ ਦੇ ਮਾਪ ਦੰਡਾਂ ਅਧੀਨ ਨਹੀਂ ਆ ਰਿਹਾ। ਜਿਸ ਕਰਕੇ ਬਹੁਤ ਥੋੜੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦਿਆ ਝੋਨਾ ਵੀ ਸੈਲਰ ਮਾਲਕਾਂ ਵੱਲੋਂ ਵੱਧ ਨਮੀਂ ਦਾ ਬਹਾਨਾ ਲਾ ਕੇ ਰੱਖਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਨਵੀਂ ਉਡਾਨ – ਸੂਚਨਾ ਦੀ ਸਵਾਰੀ’
ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਖੇਤੀ ਪੱਖੀ ਨੀਤੀਆਂ ਕਾਰਨ ਹੀ ਹਰ ਸਾਲ ਫਸਲਾਂ ਦੀ ਸਰਕਾਰੀ ਖਰੀਦ ਤੇ ਸ਼ਰਤਾਂ ਕਰੜੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਫਸਲਾਂ ਦੀ ਐਮ ਐਸ ਪੀ ਤੇ ਸਰਕਾਰੀ ਖਰੀਦ ਬੰਦ ਕੀਤੀ ਜਾ ਸਕੇ ਅਤੇ ਕਿਸਾਨਾਂ ਦੀਆਂ ਜਮੀਨਾਂ ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੀਆਂ ਜਾਣ। ਪਹਿਲਾਂ ਝੋਨਾ ਬਿਨਾਂ ਸ਼ਰਤ ਨਮੀ, ਫਿਰ 22% ਤੇ ਹੁਣ ਉਸ ਨੂੰ ਹੋਰ ਕਰੜਾ ਕਰਦਿਆਂ 17% ਕਰ ਦਿੱਤਾ ਗਿਆ ਹੈ। ਅੱਜ ਦੇ ਧਰਨੇ ਨੂੰ ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਗੁਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
Share the post "ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਮੁਜਾਹਰਾ ਕਰਕੇ ਹਨੁਮਾਨ ਚੌਂਕ ਕੋਲ ਪੁਤਲੇ ਫੂਕੇ"