spot_img
spot_img

ਵੱਡੀ ਖ਼ਬਰ: ਆਮ ਆਦਮੀ ਪਾਰਟੀ ਨੇ ਆਪਣੇ ਜ਼ਿਲ੍ਹਾ ਪ੍ਰਧਾਨ ਨੂੰ ਦਿਖ਼ਾਇਆ ਬਾਹਰ ਦਾ ਰਾਸਤਾ

Date:

spot_img

ਬਰਨਾਲਾ ਤੋਂ ਪਾਰਟੀ ਉਮੀਦਵਾਰ ਦੇ ਮੁਕਾਬਲੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਗੁਰਦੀਪ ਬਾਠ
ਬਰਨਾਲਾ, 29 ਅਕਤੂੁਬਰ: ਆਗਾਮੀ ਜਿਮਨੀ ਚੋਣਾਂ ’ਚ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਦੇ ਮੁਕਾਬਲੇ ਬਾਗੀ ਹੋ ਕੇ ਚੋਣ ਲੜ ਰਹੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਬਾਹਰ ਦਾ ਰਾਸਤਾ ਦਿਖ਼ਾ ਦਿੱਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਡਾ ਸੰਦੀਪ ਪਾਠਕ ਤੇ ਸੂਬਾ ਪ੍ਰਧਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਸਤਖ਼ਤਾਂ ਹੇਠ ਜਾਰੀ ਇੱਕ ਪੱਤਰ ਰਾਹੀਂ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਦਸਣਾ ਬਣਦਾ ਹੈ ਕਿ ਬਾਠ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੀ ਸਨ, ਪ੍ਰੰਤੂ ਅਜਾਦ ਉਮੀਦਵਾਰ ਵਜੋਂ ਚੋਣ ਲੜਣ ਤੋਂ ਪਹਿਲਾਂ ਉਨ੍ਹਾਂ ਇਸ ਪੋਸਟ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਗੁਰਦੀਪ ਸਿੰਘ ਬਾਠ ਪਾਰਟੀ ਵੱਲੋਂ ਬਰਨਾਲਾ ਹਲਕੇ ਤੋਂ ਟਿਕਟ ਦਾ ਦਾਅਵੇਦਾਰ ਸੀ ਪ੍ਰੰਤ ਪਾਰਟੀ ਨੇ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ, ਜੋਕਿ ਲੋਕ ਸਭਾ ਮੈਂਬਰ ਮੀਤ ਹੇਅਰ ਦਾ ਨਜਦੀਕੀ ਹੈ। ਜਿਸਤੋਂ ਬਾਅਦ ਨਰਾਜ਼ ਹੁੰਦਿਆਂ ਗੁਰਦੀਪ ਸਿੰਘ ਬਾਠੀ ਨੇ ਬਗਾਵਤ ਕਰ ਦਿੱਤੀ ਸੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ AAP ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਪਾਰਟੀਆਂ ਦੇ ਦੋ ਦਰਜਨ ਤੋਂ ਵੱਧ ਨੌਜਵਾਨ ‘ਆਪ’ ਵਿੱਚ ਸ਼ਾਮਲ

👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪਾਰਟੀ...

Bhagwant Mann government ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

👉ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ...

CM Bhagwant Singh Mann ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

👉ਕਿਦਵਈ ਨਗਰ ਸਕੂਲ ਵਿੱਚ 27 ਕਲਾਸਰੂਮ ਹਨ ਜਦੋਂ ਕਿ...