WhatsApp Image 2024-10-26 at 19.49.35
980x 450 Pixel Diwali ads
WhatsApp Image 2024-10-29 at 22.24.24
WhatsApp Image 2024-10-30 at 07.25.43
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
WhatsApp Image 2024-10-30 at 08.37.17
previous arrow
next arrow
Punjabi Khabarsaar
ਫ਼ਾਜ਼ਿਲਕਾ

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

38 Views

ਫਾਜ਼ਿਲਕਾ , 30 ਅਕਤੂਬਰ :ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 31 ਦਸੰਬਰ 2024 ਤੱਕ ਲਾਗੂ ਰਹੇਗੀਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ।

ਕੈਨੇਡਾ ਵਿਚ ਰਹਿ ਰਹੇ ਇੱਕ ਹੋਰ ਨੌਜਵਾਨ ਦੀ ਸੜਕੀ ਹਾ.ਦਸੇ ’ਚ ਵਿਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ‘ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐਮਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਐਸ.ਐਮ.ਓ ਨਥਾਣਾ ਡਾ. ਸਰਾਂ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਅਪੀਲ।

ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆ।ਹੁਕਮ ਦੀ ਕਿਸੇ ਵੀ ਉਲੰਘਣਾ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ

 

Related posts

ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, 2 ਟੋਲ ਪਾਲਜ਼ੇ ਕੀਤੇ ਬੰਦ

punjabusernewssite

ਮੁੱਖ ਮੰਤਰੀ ਵੱਲੋਂ ਫਾਜਲਿਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੀ ਬਕਾਇਆ 32 ਕਰੋੜ ਦੀ ਮੁਆਵਜਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ

punjabusernewssite

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

punjabusernewssite