ਬਠਿੰਡਾ 30 ਅਕਤੂਬਰ: ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਡਾ ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਠਿੰਡਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਦੀ ਓ.ਪੀ.ਡੀ ਬਲਾਕ ਵਿੱਚ ਆਭਾ (ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਸਬੰਧੀ QR ( ਕਿਊ ਆਰ ) ਸਕੈਨਰ ਜਾਰੀ ਕੀਤਾ ਗਿਆ । ਇਸ ਸਮੇਂ ਐਮ.ਈ.ਓ ਸਰਿਤਾ ਸਿੰਗਲਾ ਨੇ ਪ੍ਰੈਕਟੀਕਲ ਆਪਣਾ ਆਭਾ ਅਕਾਊਂਟ ਬਣਾ ਕੇ ਮਰੀਜਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸਿਹਤ ਵਿਭਾਗ ਦਾ ਇੱਕ ਅਹਿਮ ਪ੍ਰੋਜੈਕਟ ਹੈ ਅਤੇ ਵਿਲੱਖਣ ਹੈਲਥ ਆਈ.ਡੀ. ਹੈ।
ਜਿਸ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣਾ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ – ਘਰ ਜਾ ਕੇ ਆਭਾ ਅਕਾਊਟ ਬਣਾਉਣ ਸਬੰਧੀ ਜਾਣਕਾਰੀ ਦੇ ਰਹੇ ਹਨ ਅਤੇ ਲੋਕਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕਰਨ ਤਾਂ ਜੋ ਆਉਣ ਵਾਲੇ ਮਰੀਜ਼ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਡਾ ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਠਿੰਡਾ ਨੇ ਦੱਸਿਆ ਕਿ ਆਪਣੇ ਮੋਬਾਇਲ ਵਿੱਚ ਪਲੇਅ ਸਟੋਰ ਤੇ ਜਾ ਕੇ ਆਭਾ ਐਪ ਨੂੰ ਡਾਊਨਲੋਡ ਕਰਕੇ ਆਪਣਾ ਅਕਾਊਂਟ ਬਣਾ ਕੇ ਇਸ ਵਿੱਚ ਆਪਣੀਆਂ ਸਾਰੀਆਂ ਪੁਰਾਣਾ ਸਿਹਤ ਰਿਕਾਰਡ, ਲੈਬ ਰਿਪੋਰਟਾਂ,
ਸਮਰ ਹਿੱਲ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਬੀਮਾ ਰਿਕਾਰਡ ਅਤੇ ਹੋਰ ਸਿਹਤ ਰਿਕਾਰਡ ਨੂੰ ਇਕੱਤਰ ਕਰਕੇ ਰੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਡਾਕਟਰ ਕੋਲ ਜਾ ਕੇ ਆਪਣਾ ਅਕਾਊਂਟ ਨੰਬਰ ਦੱਸ ਕੇ ਆਪਣੀ ਹੈਲਥ ਦਾ ਚੈਕਅੱਪ ਕਰਵਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਇਹ ਵਧੀਆ ਉਪਰਾਲਾ ਹੈ, ਜਿਸ ਨਾਲ ਕਿਸੇ ਵੀ ਵਿਅਕਤੀ ਨੂੰ ਆਪਣਾ ਸਿਹਤ ਰਿਕਾਰਡ ਘਰ ਵਿੱਚ ਆਫ ਲਾਈਨ ਰੱਖਣ ਦੀ ਜਰੂਰਤ ਨਹੀਂ ਹੈ, ਬਲਕਿ ਡਿਜੀਟਲ ਰੱਖਿਆ ਜਾ ਸਕਦਾ ਹੈ। ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਡਾ ਮਯੰਕਜੋਤ ਸਿੰਘ, ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਅਤੇ ਗੁਰਸੇਵਕ ਸਿੰਘ ਹਾਜ਼ਰ ਸਨ ।
Share the post "ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖਣ ਲਈ ਬਣਾਓ ਆਭਾ ਅਕਾਊਂਟ : ਡਾ ਰਮਨਦੀਪ ਸਿੰਗਲਾ"