ਕਾਲਾ ਬਜਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਫਾਜ਼ਿਲਕਾ 30 ਅਕਤੂਬਰ: ਫਾਜ਼ਿਲਕਾ ਜ਼ਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦਾਂ ਦੀਆਂ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਜਾਂਚ ਕੀਤੀ ਗਈ ਤਾਂ ਜੋ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾ ਬਜ਼ਾਰੀ ਨੂੰ ਸਖਤੀ ਨਾਲ ਰੋਕਿਆ ਜਾ ਸਕੇ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਲਈ ਚਾਰ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਸ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਅਗਵਾਈ ਵਿੱਚ ਇਹ ਟੀਮਾਂ ਬਣਾਈਆਂ ਗਈਆਂ ਹਨ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ। ਇਹਨਾਂ ਟੀਮਾਂ ਵੱਲੋਂ ਜ਼ਿਲ੍ਹੇ ਚ ਅੱਜ ਖਾਦਾਂ ਦੀਆਂ ਦੁਕਾਨਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ।
ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ – ਡਿਪਟੀ ਕਮਿਸ਼ਨਰ
ਇਸ ਦੌਰਾਨ ਕਿਤੇ ਵੀ ਕਾਲਾ ਬਜ਼ਾਰੀ ਹੋਣ ਦੀ ਸੂਚਨਾ ਪ੍ਰਾਪਤ ਨਹੀਂ ਹੋਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਤਾੜਨਾ ਕੀਤੀ ਕਿ ਜੇਕਰ ਕਿਸੇ ਵੀ ਦੁਕਾਨਦਾਰ ਨੇ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਸਮਾਨ ਲੈਣ ਲਈ ਮਜਬੂਰ ਕੀਤਾ ਤਾਂ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਤੇ ਕੋਈ ਇਸ ਦੀ ਵੱਧ ਕੀਮਤ ਵਸੂਲਦਾ ਹੈ ਤਾਂ ਇਸ ਦੀ ਤੁਰੰਤ ਖੇਤੀਬਾੜੀ ਵਿਭਾਗ ਨੂੰ ਸ਼ਿਕਾਇਤ ਕੀਤੀ ਜਾਵੇ ਅਤੇ ਅਜਿਹੇ ਲੋਕਾਂ ਖਿਲਾਫ ਵਿਭਾਗ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।ਮੁੱਖ ਖੇਤੀਬਾੜੀ ਅਫਸਰ ਨੇ ਇਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਭਰੋਸਾ ਦਿੱਤਾ ਕਿ ਲਗਾਤਾਰ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਖਾਦ ਆ ਰਹੀ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਲੋੜ ਅਨੁਸਾਰ ਖਾਦਾਂ ਦਾ ਪੜਾਵਾਰ ਪ੍ਰਬੰਧ ਕਰ ਲਿਆ ਜਾਵੇਗਾ ਅਤੇ ਕਿਸਾਨਾਂ ਤੱਕ ਇਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਇਹ ਵੀ ਕਿਹਾ ਕਿ ਡੀਏਪੀ ਖਾਦ ਦੀ ਥਾਂ ਤੇ ਬਦਲਵੇਂ ਤੌਰ ਤੇ ਵਰਤੀਆਂ ਜਾਣ ਵਾਲੀਆਂ ਖਾਤਾਂ ਵੀ ਜ਼ਿਲ੍ਹੇ ਵਿੱਚ ਉਪਲਬਧ ਹਨ।