Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ: ਡੀਜੀਪੀ

95 Views

790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ ’ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ ’ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ‘ਆਪ’ ਦੇ ਕੇਂਦਰੀ ਆਗੂ ਮਨੀਸ਼ ਸਿਸੋਦੀਆ ਵਲੋਂ ਸਪੀਕਰ ਸੰਧਵਾਂ ਦਾ ਗਰਮਜੋਸ਼ੀ ਨਾਲ ਸੁਆਗਤ

ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ।ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।
.

Related posts

ਅਕਾਲੀ ਦਲ ਤੇ ਭਾਜਪਾ ’ਚ ਹੋਇਆ ਗਠਜੋੜ! ਜਲਦੀ ਹੋਵੇਗਾ ਐਲਾਨ

punjabusernewssite

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

punjabusernewssite

CM ਮਾਨ ਦਾ ਵਿਰੋਧੀਆਂ ਨੂੰ ਖੁਲ੍ਹਾਂ ਸੱਦਾ, 1 ਨਵੰਬਰ ਨੂੰ ਟੈਗੋਰ ਥੀਏਟਰ ‘ਚ ਇਕਟਠੇ ਹੋਣਗੇ ਪੰਜਾਬ ਦੇ ਵੱਡੇ ਲੀਡਰ?

punjabusernewssite