ਸ੍ਰੀ ਮੁਕਤਸਰ ਸਾਹਿਬ 1 ਨਵੰਬਰ : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ.ਏ.ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਜਾਰੀ ਹੋਰ ਵੇਰਵੇ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਾਂਝੇ ਕੀਤੇ ਹਨ ਜਿਸ ਤਹਿਤ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ।
ਵਿਜੀਲੈਂਸ ਬਿਊਰੋ ਵਲੋਂ ਭਲਾਈਆਣਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46%) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ। ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ। ਮੌਜੂਦਾ ਸਮੇਂ ਡੀਏਪੀ ਖਾਦ ਦੇ ਕਈ ਬਦਲ ਹਨ ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ। ਖੇਤੀਬਾੜੀ ਦੇ ਮਾਹਿਰਾਂ ਅਨੁਸਾਰ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ। ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12:32:16) ਦੀ ਵਰਤੋਂ ਕੀਤੀ ਜਾ ਸਕਦੀ ਹੈ। ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਸਪੀਕਰ ਸੰਧਵਾਂ ਨੇ ਹਲਕੇ ਦੇ ਮਿਹਨਤਕਸ਼ ਕਿਰਤੀ ਲੋਕਾਂ ਨਾਲ ਮਨਾਈ ਵਿਲੱਖਣ ਦੀਵਾਲੀ
ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ। ਮਾਹਿਰਾਂ ਨੇ ਕਿਹਾ ਕਿ ਟਿ੍ਰਪਲ ਸੁਪਰ ਫਾਸਫੇਟ ਨੂੰ ਬਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ ਇਸ ਵਿਚ ਡੀ ਏ ਪੀ ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ। ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੀਏਯੂ ਦੀਆਂ ਸਿਫ਼ਾਰਸ਼ਾਂ ਅਨੁਸਾਰ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਫਾਸਫੋਰਸ ਦੀ ਲੋੜ ਵਾਲੀ ਕਣਕ ਦੀ ਫਸਲ ਨੂੰ ਪੂਰਾ ਕਰਨ ਅਤੇ ਕਣਕ ਦਾ ਭਰਪੂਰ ਝਾੜ ਲੈਣ।
Share the post "ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਦੀ ਕੀਤੀ ਅਪੀਲ"