WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫਰੀਦਕੋਟ

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

80 Views

ਕਿਹਾ, ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ
ਚੰਡੀਗੜ੍ਹ, 3 ਨਵੰਬਰ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ:ਪੰਜਾਬੀ ਗਾਇਕ ਤੇ ਐਕਟਰ Diljit dosanjh ਦਾ ਜੈਪੁਰ ਦੇ ਸ਼ਾਹੀ ਘਰਾਣੇ ਵੱਲੋਂ ‘ਸ਼ਾਹੀ’ ਸਵਾਗਤ

ਸਪੀਕਰ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 ‘ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।ਸ. ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

 

Related posts

ਪੰਜਾਬ ਪੁਲਿਸ ਦਾ ਜਵਾਨ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

punjabusernewssite

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਨਾਲ ਕੋਟਕਪੂਰਾ ਵਿੱਚ ਝੋਨੇ ਦੀ ਚੁਕਾਈ ਸ਼ੁਰੂ

punjabusernewssite

ਚਲਾਨ ਕੱਟਣ ਦਾ ਡਰਾਵਾ ਦੇ ਕੇ ਰਿਸ਼ਵਤ ਲੈਣ ਵਾਲੇ ਪੁਲਿਸ ਮੁਲਾਜਮਾਂ ਵਿਰੁਧ ਪਰਚਾ ਦਰਜ਼

punjabusernewssite