ਬਰੈਂਪਟਨ, 4 ਨਵੰਬਰ: ਪਿਛਲੇ ਕੁੱਝ ਸਮੇਂ ਤੋਂ ਭਾਰਤ ਨਾਲ ਤਣਾਅਪੂਰਨ ਸਬੰਧਾਂ ਕਾਰਨ ਚਰਚਾ ਵਿਚ ਚੱਲੇ ਆ ਰਹੇ ਕੈਨੇਡਾ ਦੇ ਵਿਚ ਬੀਤੇ ਕੱਲ ਇੱਕ ਮੰਦਿਰ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ’ਤੇ ਹਿੰਦੂ ਸ਼ਰਧਾਲੂਆਂ ਦੀ ਕੁੱਟਮਾਰ ਦੇ ਦੋਸ਼ ਲੱਗੇ ਹਨ। ਇਸ ਸਬੰਧ ਵਿਚ ਕੁੱਝ ਵੀਡੀਓ ਵੀ ਸੋਸਲ ਮੀਡੀਆ’ਤੇ ਵਾਈਰਲ ਹੋ ਰਹੀਆਂ ਹਨ, ਜਿਸ ਦੇ ਵਿਚ ਦੋਨਾਂ ਧਿਰਾਂ ਆਪਸ ਵਿਚ ਉਲਝਦੀਆਂ ਦਿਖ਼ਾਈ ਦੇ ਰਹੀਆਂ ਹਨ। ਇੱਕ ਪਾਸੇ ਖਾਲਿਸਤਾਨੀ ਸਮਰਥਕਾਂ ਦੇ ਹੱਥਾ ਵਿਚ ਕੇਸਰੀ ਝੰਡੇ ਫ਼ੜੇ ਹੋਏ ਹਨ ਤੇ ਦੂਜੇ ਪਾਸੇ ਹਿੰਦੂ ਸਮਰਥਕ ਤਿਰੰਗੇ ਝੰਡੇ ਨਾਲ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ:ਸਾਬਕਾ ਮੰਤਰੀ ਬਰਾੜ ਨਹੀਂ ਰਹੇ, ਸਿੱਖ ਤੇ ਕਿਸਾਨ ਨੇਤਾ ਦੇ ਰੂਪ ਵਿਚ ਬਣਾਈ ਸੀ ਧਾਂਕ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ, ‘‘ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਹਿੰਸਾ ਦੀਆਂ ਕਾਰਵਾਈਆਂ ਅਸਵੀਕਾਰਯੋਗ ਹਨ। ਹਰੇਕ ਕੈਨੇਡੀਅਨ ਨੂੰ ਆਪਣੇ ਵਿਸ਼ਵਾਸ ਨੂੰ ਸੁਤੰਤਰ ਅਤੇ ਸੁਰੱਖਿਅਤ ਢੰਗ ਨਾਲ ਅਭਿਆਸ ਕਰਨ ਦਾ ਅਧਿਕਾਰ ਹੈ।’’ ਉਨ੍ਹਾਂ ਭਾਈਚਾਰੇ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਤੇਜ਼ੀ ਨਾਲ ਕਾਰਵਾਈ ਕਰਨ ‘ਤੇ ਪੀਲ ਖੇਤਰੀ ਪੁਲਿਸ ਦਾ ਧੰਨਵਾਦ ਵੀ ਕੀਤਾ ਹੈ।
ਇਹ ਵੀ ਪੜ੍ਹੋ:ਪੰਜਾਬੀ ਗਾਇਕ ਤੇ ਐਕਟਰ Diljit dosanjh ਦਾ ਜੈਪੁਰ ਦੇ ਸ਼ਾਹੀ ਘਰਾਣੇ ਵੱਲੋਂ ‘ਸ਼ਾਹੀ’ ਸਵਾਗਤ
ਦੂਜੇ ਪਾਸੇ ਕੈਨੇਡੀਅਨ ਹਿੰਦੂ ਐਮ.ਪੀ ਚੰਦਰ ਆਰੀਆ ਨੇ ਇਸ ਘਟਨਾ ਦੀ ਵੀਡੀਓ ਸੋਸਲ ਮੀਡੀਆ ’ਤੇ ਪੋਸਟ ਕਰਕੇ ਦਾਅਵਾ ਕੀਤਾ ਹੈ ਕਿ ਪ੍ਰਗਟਾਵੇ ਦੀ ਅਜ਼ਾਦੀ ਦੇ ਨਾਂ ਹੇਠ ਖਾਲਿਸਤਾਨੀ ਕੱਟੜਪੰਥੀਆਂ ਨੂੰ ਕੈਨੇਡਾ ’ਚ ਖੁੱਲ੍ਹਾ ਪਾਸ ਮਿਲ ਰਿਹਾ ਹੈ। ਉਨ੍ਹਾਂ ਲਿਖਿਆ ਹੈ ਕਿ ਕੱਟੜਪੰਥੀਆਂ ਵੱਲੋਂ ਅੱਜ ਇੱਕ ਲਾਲ ਲਕੀਰ ਪਾਰ ਕਰ ਦਿੱਤੀ ਗਈ ਹੈ। ਇਸਤੋਂ ਇਲਾਵਾ ਭਾਰਤੀ ਦੂਤਾਵਾਸ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਗੌਰਤਲਬ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਕੈਨੇਡਾ ਵਿਚ ਹਿੰਦੂ-ਸਿੱਖਾਂ ਵਿਚਕਾਰ ਆਪਸੀ ਭਾਈਚਾਰਕ ਨੂੰ ਨਿਖੇੜਣ ਲਈ ਕਈ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
Share the post "ਕੈਨੇਡਾ ’ਚ ਹਿੰਦੂ ਮਹਾਂਸਭਾ ਮੰਦਰ ਦੇ ਬਾਹਰ ਖਾਲਿਸਤਾਨੀ ਤੇ ਹਿੰਦੂਆਂ ’ਚ ਝੜਪਾਂ, ਹਿੰਦੂ ਸ਼ਰਧਾਲੂਆਂ ਦੀ ਕੁੱਟਮਾਰ ਦੇ ਲੱਗੇ ਦੋਸ਼"