ਨਵੀਂ ਦਿੱਲੀ, 4 ਨਵੰਬਰ: ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਫ਼ਾਂਸੀ ਦੀ ਸਜ਼ਾ ਜਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਰਹਿਮ ਪਿਟੀਸ਼ਨ ਉਪਰ ਅੱਜ ਦੇਸ ਦੀ ਸਰਬਉੱਚ ਅਦਾਲਤ ਵਿਚ ਟਲ ਗਈ ਹੈ। ਹੁਣ ਇਸ ਫੈਸਲੇ ਉਪਰ 18 ਨਵੰਬਰ ਨੂੰ ਹੋਵੇਗੀ, ਜਿਸਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬਦਾਵਾ ਵੀ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ ਕੈਨੇਡਾ ’ਚ ਹਿੰਦੂ ਮਹਾਂਸਭਾ ਮੰਦਰ ਦੇ ਬਾਹਰ ਖਾਲਿਸਤਾਨੀ ਤੇ ਹਿੰਦੂਆਂ ’ਚ ਝੜਪਾਂ, ਹਿੰਦੂ ਸ਼ਰਧਾਲੂਆਂ ਦੀ ਕੁੱਟਮਾਰ ਦੇ ਲੱਗੇ ਦੋਸ਼
ਪਿਛਲੇ 28 ਸਾਲਾਂ ਤੋਂ ਜੇਲ੍ਹ ’ਚ ਬੰਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ ਦਾਈਰ ਕੀਤੀ ਗਈ ਰਹਿਮ ਪਿਟੀਸ਼ਨ ਪਿਛਲੇ 12 ਸਾਲਾਂ ਤੋਂ ਪੈਡਿੰਗ ਪਈ ਹੈ। ਇਸਤੋਂ ਪਹਿਲਾਂ ਵੀ ਇਹ ਮਾਮਲਾ ਸੁਪਰੀਮ ਕੋਰਟ ਵਿਚ ਪੁੱਜਿਆ ਸੀ ਪ੍ਰੰਤੂ ਅਦਾਲਤ ਨੇ ਇਸ ਸਬੰਧੀ ਕੇਂਦਰ ਸਰਕਾਰ ਨੂੂੰ ਫੈਸਲਾ ਲੈਣ ਲਈ ਕਿਹਾ ਸੀ ਪਰ ਹੁਣ ਇਹ ਮਾਮਲਾ ਦੇਸ ਦੀ ਸਰਬਉੱਚ ਅਦਲਤ ਵਿਚ ਪੁੱਜਿਆ ਹੋਇਆ ਹੈ, ਜਿਸਦੇ ਉਪਰ ਅੱਜ ਸੁਣਵਾਈ ਹੋਣੀ ਸੀ। ਗੌਰਤਲਬ ਹੈ ਕਿ ਭਾਈ ਰਾਜੋਆਣਾ ਦੀ ਤਰਫ਼ੋਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੇ ਵੀ ਪੈਰਵੀ ਕੀਤੀ ਜਾ ਰਹੀ ਹੈ।
Share the post "ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸੁਣਵਾਈ ਟਲੀ"