ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ : ਸ਼ੌਕਤ ਅਹਿਮਦ ਪਰੇ

Date:

spot_img

ਜ਼ਿਲ੍ਹੇ ’ਚ ਚੱਲ ਰਹੀਆਂ ਹਨ 141 ਕਲਾਸਾਂ
24 ਟ੍ਰੇਨਰਾਂ ਵੱਲੋਂ ਦਿੱਤੀ ਜਾ ਰਹੀ ਹੈ ਯੋਗ ਸਿਖਲਾਈ
ਬਠਿੰਡਾ, 4 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਵਿੱਚ ਮੁਫ਼ਤ ਯੋਗਾ ਕਲਾਸਾਂ ਚੱਲ ਰਹੀਆਂ ਹਨ, ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਲਾਭ ਹਰ ਉਮਰ ਵਰਗ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਨਾਲ ਜਿਥੇ ਸਾਡਾ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਉਥੇ ਹੀ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।

ਪੁਲਿਸ ਮੁਕਾਬਲੇ ’ਚ ਗੈਂਗਸਟਰ ਲੰਡਾ ਹਰੀਕੇ ਦਾ ਸਾਥੀ ਜਖ਼ਮੀ

ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਨ ਵਾਲੇ ਲੋਕਾਂ ਨੂੰ ਬਲੱਡ ਪ੍ਰੈਸ਼ਰ, ਮੋਟਾਪਾ, ਸਰਵਾਈਕਲ, ਜੋੜਾਂ ਦੇ ਦਰਦ, ਬੈਕ ਪੇਨ, ਤਨਾਵ, ਚਿੰਤਾ ਆਦਿ ਹੋਰ ਵੀ ਬਹੁਤ ਸਾਰੇ ਰੋਗਾਂ ਤੋਂ ਲਾਭ ਮਿਲ ਰਿਹਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਯੋਗਸ਼ਾਲਾ ਦੇ ਸੁਪਰਵਾਈਜ਼ਰ ਰਜਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਚੱਲ ਰਹੀਆਂ ਇਨ੍ਹਾਂ ਯੋਗ ਕਲਾਸਾਂ ਦਾ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 141 ਕਲਾਸਾਂ ਚੱਲ ਰਹੀਆਂ ਹਨ ਅਤੇ ਕੁੱਲ 24 ਟ੍ਰੇਨਰ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ ਅਤੇ ਇਸ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 5260 ਮੈਂਬਰ ਜੁੜ ਚੁੱਕੇ ਹਨ। ਇਨ੍ਹਾਂ ਯੋਗਾ ਕਲਾਸਾਂ ਨਾਲ ਜੁੜਨ ਲਈ ਟੋਲ ਫਰੀ ਮੋਬਾਇਲ ਨੰਬਰ 76694-00500 ਜਾਂ ਵੈਬ ਸਾਈਟ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...